Connect with us

Punjab

ਪੰਜਾਬ ਦੇ ਲਾਟਰੀ ਖਿਡਾਰੀਆਂ ਲਈ ਵੱਡੀ ਖਬਰ,ਜਾਣੋ

Published

on

ਚੰਡੀਗੜ੍ਹ9 ਅਕਤੂਬਰ 2023 : ਪੰਜਾਬ ਵਿੱਚ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਆਨਲਾਈਨ ਲਾਟਰੀ ਦੇ ਖਿਡਾਰੀਆਂ ਲਈ ਵੱਡੀ ਖ਼ਬਰ ਹੈ। ਦਰਅਸਲ, ਮਾਲੀਆ ਵਧਾਉਣ ਲਈ, ਸਰਕਾਰ ਨੇ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਆਨਲਾਈਨ ਲਾਟਰੀਆਂ ‘ਤੇ ਸ਼ਿਕੰਜਾ ਕੱਸਣ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ ਮੀਟਿੰਗ ਤੋਂ ਬਾਅਦ ਗੈਰ-ਕਾਨੂੰਨੀ ਆਨਲਾਈਨ ਲਾਟਰੀ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਆਨਲਾਈਨ ਲਾਟਰੀ ਦੇ ਗੈਰ-ਕਾਨੂੰਨੀ ਕਾਰੋਬਾਰ ਨੂੰ ਰੋਕਣ ਲਈ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਪੁਲਸ ਦੇ ਨਾਲ-ਨਾਲ ਹੁਣ ਸਾਈਬਰ ਕ੍ਰਾਈਮ ਨੂੰ ਆਨਲਾਈਨ ਲਾਟਰੀ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਆਬਕਾਰੀ ਵਿਭਾਗ ਦੇ ਅਧਿਕਾਰੀ ਵੀ ਸਾਈਬਰ ਕਰਾਈਮ ਵਿੰਗ ਨੂੰ ਸਹਿਯੋਗ ਦੇਣਗੇ।

ਦੱਸ ਦਈਏ ਕਿ ਪੰਜਾਬ ‘ਚ ਗੈਰ-ਕਾਨੂੰਨੀ ਆਨਲਾਈਨ ਲਾਟਰੀ ਕਾਰਨ ਹਰ ਸਾਲ 100 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਦਾ ਨੁਕਸਾਨ ਹੋ ਰਿਹਾ ਹੈ। ਸਰਕਾਰ ਦਾ ਮੰਨਣਾ ਹੈ ਕਿ ਗੈਰ-ਕਾਨੂੰਨੀ ਲਾਟਰੀਆਂ ‘ਤੇ ਪਾਬੰਦੀ ਲਗਾਉਣ ਨਾਲ ਸਰਕਾਰ ਦੇ ਖਜ਼ਾਨੇ ‘ਚ ਵਾਧਾ ਹੋਵੇਗਾ। ਸਾਈਬਰ ਕ੍ਰਾਈਮ ਵਿੰਗ ਪਹਿਲਾਂ ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ, ਮੋਹਾਲੀ, ਨਵਾਂਸ਼ਹਿਰ, ਸੰਗਰੂਰ ਅਤੇ ਬਠਿੰਡਾ ‘ਤੇ ਫੋਕਸ ਕਰੇਗਾ ਪਰ ਬਾਅਦ ‘ਚ ਸਾਰੇ ਜ਼ਿਲਿਆਂ ਨੂੰ ਜਾਂਚ ਦੇ ਘੇਰੇ ‘ਚ ਲਿਆਂਦਾ ਜਾਵੇਗਾ। ਆਬਕਾਰੀ ਤੇ ਕਰ ਵਿਭਾਗ ਨੂੰ ਪਿਛਲੇ ਲੰਮੇ ਸਮੇਂ ਤੋਂ ਕਰੋੜਾਂ ਰੁਪਏ ਦੀ ਟੈਕਸ ਚੋਰੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਸੂਬਾ ਪੁਲਿਸ ਨੇ ਛਾਪੇਮਾਰੀ ਕਰਕੇ ਗੈਰ-ਕਾਨੂੰਨੀ ਆਨਲਾਈਨ ਲਾਟਰੀ ਦੇ ਕਾਰੋਬਾਰੀਆਂ ਨੂੰ ਨੱਥ ਪਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਬਹੁਤਾ ਫਾਇਦਾ ਨਹੀਂ ਹੋ ਸਕਿਆ। ਕੁਝ ਸਮੇਂ ਬਾਅਦ ਫਿਰ ਲਾਟਰੀ ਵਿਕਣੀ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਉਪਰੋਕਤ ਫੈਸਲਾ ਲਿਆ ਗਿਆ ਹੈ।