Connect with us

Punjab

BIG NEWS: ਡੇਰਾ ਪ੍ਰੇਮੀ ਕਤਲ ਕਾਂਡ ਦਾ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ AGTF ਦੇ ਚੜਿਆ ਅੜਿੱਕੇ

Published

on

ਕੋਟਕਪੂਰਾ ਡੇਰਾ ਪ੍ਰੇਮੀ ਪ੍ਰਦੀਪ ਕਤਲ ਕੇਸ ਵਿੱਚ ਵੱਡੀ ਖਬਰ ਸਾਹਮਣੇ ਆ ਰਹੀ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਇਸ ਕਤਲ ਕਾਂਡ ਦੇ ਮਾਸਟਰਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਹਰਪ੍ਰੀਤ ਸਿੰਘ ਗੈਂਗਸਟਰ ਗੋਲਡੀ ਬਰਾੜ ਦਾ ਕਰੀਬੀ ਦੱਸਿਆ ਜਾਂਦਾ ਹੈ।

ਦੱਸ ਦੇਈਏ ਕਿ 10 ਨਵੰਬਰ 2022 ਨੂੰ ਪ੍ਰਦੀਪ ਦੀ 6 ਗੈਂਗਸਟਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਕਾਬੂ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ‘ਚ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।