Punjab
ਵੱਡੀ ਖ਼ਬਰ: ਪੰਜਾਬ ‘ਚ ਅੱਜ ਤੇ ਕੱਲ੍ਹ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਜਾਣੋ ਕਿਉਂ?

ਚੰਡੀਗੜ੍ਹ 27 ਜੂਨ 2023: ਪੰਜਾਬ ਵਿੱਚ ਅੱਜ ਅਤੇ ਕੱਲ੍ਹ ਬੱਸਾਂ ਨਹੀਂ ਚੱਲਣਗੀਆਂ। ਦਰਅਸਲ, ਪੀ.ਆਰ.ਟੀ.ਸੀ ਅਤੇ ਪਨਬੱਸ ਦੇ ਕੱਚੇ ਕਾਮੇ 2 ਦਿਨਾਂ ਤੋਂ ਹੜਤਾਲ ‘ਤੇ ਹਨ।
ਓਥੇ ਹੀ ਦੱਸ ਦੇਈਏ ਕਿ ਯੂਨੀਅਨ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ, ਜਿਸ ਕਾਰਨ ਅੱਜ 3000 ਸਰਕਾਰੀ ਮੁਲਾਜ਼ਮ ਹੜਤਾਲ ‘ਤੇ ਰਹਿਣਗੇ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਤਨਖਾਹਾਂ ਵਿੱਚ ਹਰ ਸਾਲ 5 ਫੀਸਦੀ ਵਾਧਾ ਕੀਤਾ ਜਾਵੇ, ਬਰਖ਼ਾਸਤ ਕੀਤੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਜਾਵੇ।
ਓਥੇ ਹੀ ਯੂਨੀਅਨ ਦਾ ਇਹ ਵੀ ਕਹਿਣਾ ਹੈ ਕਿ ਅੱਜ ਸਵੇਰੇ 9 ਵਜੇ ਮੀਟਿੰਗ ਰੱਖੀ ਗਈ ਹੈ, ਜੇਕਰ ਇਸ ਮੀਟਿੰਗ ਵਿੱਚ ਸਾਡੀਆਂ ਮੰਗਾਂ ਮੰਨੀਆਂ ਗਈਆਂ ਤਾਂ ਅਸੀਂ ਹੜਤਾਲ ਵਾਪਸ ਲੈ ਲਵਾਂਗੇ।ਨਹੀਂ ਤਾਂ ਇਸੇ ਤਰ੍ਹਾਂ ਹੀ ਬੱਸਾਂ ਦੋ ਦਿਨ ਬੰਦ ਰਹਿਣ ਗਿਆ