Connect with us

Punjab

ਵੱਡੀ ਖ਼ਬਰ: ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ‘ਤੇ ਚੱਲੀਆਂ ਗੋਲੀਆ

Published

on

ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਸਾਹਮਣੇ ਆਇਆ ਹੈ। ਦਰਅਸਲ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨਾਲ ਹੋਏ ਵਿਵਾਦ ਤੋਂ ਬਾਅਦ ਸੁਰਖੀਆਂ ‘ਚ ਆਏ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਹੋਈ ਹੈ। ਸੈਕਟਰ-71 ਦੇ ਇੱਕ ਘਰ ਦੇ ਬਾਹਰ ਛੇ ਤੋਂ ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਫਾਇਰਿੰਗ ਕਰਨ ਵਾਲੇ ਲੋਕ ਬਾਈਕ ‘ਤੇ ਆਏ ਸਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਪਤਾ ਲੱਗਿਆ ਹੈ ਕਿ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ, ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਤੂਫ਼ਾਨ ਚੱਲ ਰਿਹਾ ਸੀ ਅਤੇ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਸੀ। ਉਸੇ ਸਮੇਂ, ਦੋ ਨੌਜਵਾਨ ਪਹਿਲਾਂ ਪੈਦਲ ਲੰਘੇ, ਫਿਰ ਇੱਕ ਬਾਈਕ ‘ਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਜਦੋਂ ਇਹ ਘਟਨਾ ਵਾਪਰੀ ਤਾਂ ਪਿੰਕੀ ਧਾਲੀਵਾਲ ਘਰ ਨਹੀਂ ਸੀ।

ਦੂਜੇ ਪਾਸੇ ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੋਹਾਲੀ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਅਤੇ ਉਨ੍ਹਾਂ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਗੋਲੇ ਬਰਾਮਦ ਕੀਤੇ ਹਨ। ਹਾਲਾਂਕਿ, ਆਰੋਪੀਆਂ ਨੇ ਖਰਾਬ ਮੌਸਮ ਦਾ ਪੂਰਾ ਫਾਇਦਾ ਉਠਾਇਆ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਕੈਮਰਿਆਂ ਦੀ ਰਿਕਾਰਡਿੰਗ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਆਰੋਪੀ ਜਲਦੀ ਹੀ ਫੜੇ ਜਾਣਗੇ ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ।