Connect with us

Punjab

ਵੱਡੀ ਖ਼ਬਰ : ਹੁਣ ਇਸ ਦਿਨ ਹੋਵੇਗੀ ਗੁਰਦਾਸ ਮਾਨ ਮਾਮਲੇ ਦੀ ਸੁਣਵਾਈ

Published

on

ਜਲੰਧਰ : ਜੱਜ ਨੇ ਅੱਜ ਸਿੱਖ ਜਥੇਬੰਦੀਆਂ ਵੱਲੋਂ ਜਲੰਧਰ ਵਿੱਚ ਗਾਇਕ ਗੁਰਦਾਸ ਮਾਨ ਵਿਰੁੱਧ ਦਾਇਰ ਕੇਸ ਦਾ ਫੈਸਲਾ ਰਾਖਵਾਂ ਰੱਖ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਦੀ ਸੁਣਵਾਈ ਅੱਜ ਜਲੰਧਰ ਵਿੱਚ ਹੋਣੀ ਸੀ। ਇਸ ਤੋਂ ਬਾਅਦ ਮਾਨਯੋਗ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿੱਚ ਲੰਮੀ ਬਹਿਸ ਤੋਂ ਬਾਅਦ ਮਾਨਯੋਗ ਜੱਜ ਨੇ ਇਸ ਨੂੰ ਕੱਲ੍ਹ ਤੱਕ ਲਈ ਰਾਖਵਾਂ ਰੱਖ ਲਿਆ ਹੈ। ਭਲਕੇ ਇਸ ਮਾਮਲੇ ਦੀ ਸੁਣਵਾਈ ਹੋਵੇਗੀ।

ਦੋਵਾਂ ਵਕੀਲਾਂ ਦੀ ਗੱਲ ਸੁਣਨ ਤੋਂ ਬਾਅਦ ਮਾਣਯੋਗ ਜੱਜ ਨੇ ਬੁੱਧਵਾਰ ਨੂੰ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ‘ਤੇ ਫੈਸਲਾ ਸੁਣਾਉਣ ਦੀ ਗੱਲ ਕਹੀ ਹੈ। ਉਧਰ, ਸਿੱਖ ਜਥੇਬੰਦੀਆਂ ਦੇ ਮੈਂਬਰਾਂ ਨੇ ਕਿਹਾ ਕਿ ਉਹ ਇਸ ਮਾਮਲੇ ਸਬੰਧੀ ਮਾਣਯੋਗ ਹਾਈਕੋਰਟ ਵੀ ਜਾਣਗੇ। ਇੰਨਾ ਹੀ ਨਹੀਂ, ਸੁਣਵਾਈ ਦੌਰਾਨ ਸਿੱਖ ਜਥੇਬੰਦੀਆਂ ਦੀ ਤਰਫੋਂ ਅਦਾਲਤ ਦੇ ਬਾਹਰ ਨਾਅਰੇਬਾਜ਼ੀ ਵੀ ਕੀਤੀ ਗਈ।


ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨਕੋਦਰ ਵਿੱਚ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜਥੇਬੰਦੀਆਂ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਗਿਆ।

ਮਾਮਲਾ ਹੋਰ ਭਖਦਾ ਵੇਖ ਕੇ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕਰਕੇ ਮੁਆਫੀ ਮੰਗੀ ਸੀ। ਗੁਰਦਾਸ ਮਾਨ ਨੂੰ ਉਦੋਂ ਤੋਂ ਹੀ ਪੰਜਾਬੀਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦੋਂ ਉਸਨੇ ਸਟੇਜ ਤੋਂ ਮਾੜੇ ਸ਼ਬਦਾਂ ਦੀ ਵਰਤੋਂ ਕੀਤੀ ਸੀ। ਉਸ ਵਿਵਾਦ ਤੋਂ ਬਾਅਦ ਲੋਕਾਂ ਨੇ ਗੁਰਦਾਸ ਮਾਨ ਨੂੰ ਘੇਰਨਾ ਸ਼ੁਰੂ ਕਰ ਦਿੱਤਾ।