Connect with us

Punjab

ਪੰਜਾਬ ‘ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਡੀ ਖਬਰ ਆਈ ਸਾਹਮਣੇ, ਜਾਣੋ ਕਦੋਂ ਹੋਣਗੀਆਂ ਵੋਟਾਂ

Published

on

12 ਅਕਤੂਬਰ 2023: ਪੰਜਾਬ ਦੇ ਵਿੱਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਪੰਜਾਬ ਸਰਕਾਰ ਨੇ 5 ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ| ਓਥੇ ਹੀ ਦੱਸ ਦੇਈਏ ਕਿ ਇਹ ਚੋਣਾਂ 15 ਨਵੰਬਰ ਤੱਕ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਹੀ 5 ਨਿਗਮਾਂ ਦੀਆਂ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਸਥਾਨਕ ਸਰਕਾਰਾਂ ਵਿਭਾਗ ਨੇ ਚੋਣਾਂ ਕਰਵਾਉਣ ਸਬੰਧੀ ਰਾਜ ਚੋਣ ਕਮਿਸ਼ਨ ਨੂੰ ਰਸਮੀ ਪੱਤਰ ਭੇਜ ਦਿੱਤਾ ਹੈ।