National
ਵੱਡੀ ਖ਼ਬਰ : ਕੇਜਰੀਵਾਲ ਦੀ ਅੱਜ ਹੋ ਸਕਦੀ ਹੈ ਗ੍ਰਿਫਤਾਰੀ!
4 ਜਨਵਰੀ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ (4 ਜਨਵਰੀ) ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦਿੱਲੀ ਸਰਕਾਰ ਦੇ ਮੰਤਰੀਆਂ ਆਤਿਸ਼ੀ ਅਤੇ ਸੌਰਭ ਭਾਰਦਵਾਜ ਨੇ ਬੁੱਧਵਾਰ (3 ਜਨਵਰੀ) ਨੂੰ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਆਪਣੀ ਖਦਸ਼ਾ ਜ਼ਾਹਰ ਕੀਤਾ।
ਆਤਿਸ਼ੀ ਨੇ ਆਪਣੀ ਪੋਸਟ ‘ਚ ਲਿਖਿਆ- ਖਬਰਾਂ ਆ ਰਹੀਆਂ ਹਨ ਕਿ ਕੱਲ ਸਵੇਰੇ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ‘ਤੇ ED ਦੀ ਛਾਪੇਮਾਰੀ ਕੀਤੀ ਜਾਵੇਗੀ। ਗ੍ਰਿਫਤਾਰੀ ਦੀ ਵੀ ਸੰਭਾਵਨਾ ਹੈ। ਸੌਰਭ ਭਾਰਦਵਾਜ ਨੇ ਲਿਖਿਆ- ਈਡੀ ਕੱਲ੍ਹ ਸਵੇਰੇ ਸੀਐਮ ਕੇਜਰੀਵਾਲ ਨੂੰ ਉਨ੍ਹਾਂ ਦੇ ਘਰ ਗ੍ਰਿਫਤਾਰ ਕਰਨ ਜਾ ਰਹੀ ਹੈ।