World
BIG NEWS:ਪਾਕਿਸਤਾਨ ਨੇ ਅਟਾਰੀ-ਵਾਹਗਾ ਸਰਹੱਦ ‘ਤੇ 200 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ

ਪਾਕਿਸਤਾਨ ਨੇ ਸ਼ਨੀਵਾਰ ਨੂੰ ਯਾਨੀ ਕਿ ਅੱਜ 200 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ । ਓਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਸਾਂਝੀ ਜਾਂਚ ਚੌਕੀ ‘ਤੇ ਬੀਐਸਐਫ ਅਧਿਕਾਰੀਆਂ ਦੇ ਹਵਾਲੇ ਕਰ ਦਿੱਤਾ ਗਿਆ ਹੈ । ਇਨ੍ਹਾਂ ਮਛੇਰਿਆਂ ਦੀਆਂ ਕਿਸ਼ਤੀਆਂ ਕਥਿਤ ਤੌਰ ‘ਤੇ ਅਰਬ ਸਾਗਰ ਦੇ ਪਾਕਿਸਤਾਨੀ ਖੇਤਰ ਵਿਚ ਵਹਿ ਗਈਆਂ ਸਨ, ਜਿਸ ਤੋਂ ਬਾਅਦ ਪਾਕਿਸਤਾਨ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਸੀ ।