Punjab
ਲੈਂਡ ਪੂਲਿੰਗ ਪਾਲਿਸੀ ਨਾਲ ਜੁੜੀ ਵੱਡੀ ਖ਼ਬਰ
ਇਸ ਸਮੇਂ ਦੀ ਬੇਹੱਦ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਲੈਂਡ ਪੂਲਿੰਗ ਪਾਲਿਸੀ ਨਾਲ ਜੁੜੀ ਹੋਈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਲੈਂਡ ਪੁਲਿੰਗ ਪਾਲਿਸੀ ਵਾਪਸ ਲੈ ਲਈ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਇਸ ਬਾਰੇ ਲਿਖਤੀ ਰੂਪ ਵਿੱਚ ਦੱਸਿਆ ਹੈ ਕਿ ਪੰਜਾਬ ਸਰਕਾਰ 14 ਮਈ 2025 ਨੂੰ ਜਾਰੀ ਲੈਂਡ ਪੁਲਿੰਗ ਨੀਤੀ ਨੂੰ ਵਾਪਸ ਲੈਂਦੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 10 ਸਤੰਬਰ ਤੱਕ ਰੋਕ ਲਗਾਈ ਹੋਈ ਹੈ।

ਹਾਲਾਂਕਿ ਇਸ ਫ਼ੈਸਲੇ ਦੇ ਕਾਰਨਾਂ ਬਾਰੇ ਸਰਕਾਰ ਵੱਲੋਂ ਅਧਿਕਾਰਿਕ ਤੌਰ ‘ਤੇ ਕੋਈ ਵਿਸਥਾਰ ਨਹੀਂ ਦਿੱਤਾ ਗਿਆ। ਇਹ ਫ਼ੈਸਲਾ ਰਾਜਨੀਤਿਕ ਅਤੇ ਖੇਤਰੀ ਪੱਧਰ ‘ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ, ਕਿਉਂਕਿ ਲੈਂਡ ਪੂਲਿੰਗ ਸਕੀਮ ‘ਤੇ ਪਹਿਲਾਂ ਹੀ ਕਈ ਪੱਖਾਂ ਵੱਲੋਂ ਵਿਰੋਧ ਪ੍ਰਗਟਾਇਆ ਜਾ ਰਿਹਾ ਸੀ।
