Connect with us

National

ਸਲਮਾਨ ਖ਼ਾਨ ਨਾਲ ਜੁੜੀ ਵੱਡੀ ਖ਼ਬਰ, ਹੁਣ ਘਰ ‘ਚ ਕੀਤਾ ਗਿਆ ਇਹ ਕੰਮ!

Published

on

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਹੁਣ ਸਲਮਾਨ ਖਾਨ ਦੀ ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਉਨ੍ਹਾਂ ਦੇ ਗਲੈਕਸੀ ਅਪਾਰਟਮੈਂਟ ਫਲੈਟ ਦੀ ਬਾਲਕੋਨੀ ਵੀ ਢੱਕੀ ਹੋਈ ਹੈ। ਉਨ੍ਹਾਂ ਦੇ ਫਲੈਟ ਦੀਆਂ ਤਸਵੀਰਾਂ ਤੋਂ ਪਤਾ ਲੱਗਦਾ ਹੈ ਕਿ ਘਰ ਦੀ ਬਾਲਕੋਨੀ ਨੂੰ ਬੁਲੇਟਪਰੂਫ ਸ਼ੀਸ਼ੇ ਨਾਲ ਢੱਕਿਆ ਗਿਆ ਹੈ। ਇਸ ਦਾ ਮਤਲਬ ਹੈ ਕਿ ਜੇਕਰ ਕੋਈ ਵਿਅਕਤੀ ਫਲੈਟ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾ ਦਿੰਦਾ ਹੈ ਤਾਂ ਉਨ੍ਹਾਂ ਦੇ ਘਰ ਦੀਆਂ ਕੰਧਾਂ ਨੂੰ ਵੀ ਨੁਕਸਾਨ ਨਹੀਂ ਪਹੁੰਚਾ ਸਕੇਗਾ।

ਸਲਮਾਨ ਖਾਨ ਦੇ ਘਰ ਦੀ ਬਾਲਕੋਨੀ ਵਿੱਚ ਬੁਲੇਟ ਪਰੂਫ ਸ਼ੀਸ਼ੇ ਦੀ ਕੰਧ ਬਣਾਈ ਗਈ ਹੈ। ਇਹ ਉਹੀ ਬਾਲਕੋਨੀ ਹੈ, ਜਿੱਥੋਂ ਸਲਮਾਨ ਖਾਨ ਖੜੇ ਹੋ ਕੇ ਈਦ, ਦੀਵਾਲੀ ਅਤੇ ਆਪਣੇ ਜਨਮਦਿਨ ‘ਤੇ ਸੈਂਕੜੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦੇ ਹਨ। ਪਰ ਉਸਦੀ ਅਤੇ ਉਸਦੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੁਲੇਟ ਪਰੂਫ ਸ਼ੀਸ਼ੇ ਦੀ ਕੰਧ ਲਗਾ ਕੇ ਇਸਨੂੰ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਖਿੜਕੀਆਂ ‘ਤੇ ਬੁਲੇਟ ਪਰੂਫ ਸ਼ੀਸ਼ੇ ਵੀ ਲਗਾਏ ਗਏ ਹਨ। ਇਸ ਤੋਂ ਇਲਾਵਾ ਕੁਝ ਹੋਰ ਉੱਚ ਤਕਨੀਕੀ ਸੁਰੱਖਿਆ ਉਪਕਰਨ ਵੀ ਲਗਾਏ ਗਏ ਸਨ।

ਦੱਸਣਯੋਗ ਹੈ ਕਿ ਸਲਮਾਨ ਖਾਨ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਕਈ ਧਮਕੀਆਂ ਮਿਲੀਆਂ ਸਨ। ਜਿਸ ਤੋਂ ਬਾਅਦ ਇਹ ਅਹਿਮ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਸਲਮਾਨ ਖਾਨ ਦੇ ਘਰ ਦੀ ਸੁਰੱਖਿਆ ਵਿੱਚ ਕੀਤੇ ਗਏ ਇਸ ਵਾਧੇ ਨੇ ਪ੍ਰਸ਼ੰਸਕਾਂ ਨੂੰ ਨਿਰਾਸ਼ ਹੋਏ ਸਨ ਜਿਨ੍ਹਾਂ ਨੂੰ ਸਲਮਾਨ ਖਾਨ ਬਾਲਕੋਨੀ ਤੋਂ ਆਪਣੀ ਝਲਕ ਦਿਖਾਉਂਦੇ ਹੁੰਦੇ ਸੀ।