Connect with us

Punjab

ਵੱਡੀ ਖ਼ਬਰ : 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦਾ ਫੈਸਲਾ ਲਿਆ ਵਾਪਸ ,CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ

Published

on

24 ਦਸੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਕੁਝ ਦਿਨ ਪਹਿਲਾ ਹੀ ਇਹ ਫੈਸਲਾ ਲਿਆ ਗਿਆ ਸੀ ਕਿ ਸ਼ਹੀਦਾਂ ਦੀ ਸ਼ਹਾਦਤ ਨੂੰ ਮੁੱਖ ਰੱਖਦੇ ਹੋਏ ਮਾਤਮੀ ਬਿਗਲ ਵਜਾਇਆ ਜਾਵੇਗਾ | ਜਿਸਦਾ SGPC ਦੇ ਵੱਲੋਂ ਵਿਰੋਧ ਕੀਤਾ ਗਿਆ ਸੀ| ਇੱਥੇ ਹੀ ਹੁਣੇ ਹੁਣੇ CM ਮਾਨ ਨੇ ਟਵੀਟ ਕਰ ਆਪਣੇ ਇਸ ਫ਼ੈਸਲੇ ਨੂੰ ਵਾਪਿਸ ਲੈ ਲਿਆ ਹੈ| ਉਹਨਾਂ ਕਿਹਾ- ਸ਼ਹਾਦਤ ਵਾਲੇ ਦਿਨ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨਾ ਸਭ ਤੋਂ ਅਹਿਮ ਹੈ| ਮੈਂ ਨਹੀਂ ਚਾਹੁੰਦਾ ਕਿ ਤੋਂ ਸੰਗਤ ਕਿਸੇ ਹੋਰ ਵਾਦ-ਵਿਵਾਦ ਵਿੱਚ ਪਵੇ| ‘ਭਾਵਨਾਵਾਂ ਦੀ ਕਦਰ ਕਰਦੇ ਹੋਏ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ|

CM ਮਾਨ ਨੇ ਟਵੀਟ ਕਰ ਲਿਖਿਆ – ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ..