Punjab
ਵੱਡੀ ਖ਼ਬਰ : ਮੋਗਾ ‘ਚ ਬਰਾਤ ਦੀ ਕਾਰ ਦੇ ਡਰਾਈਵਰ ਨੂੰ ਮਾਰੀ ਗੋਲੀ
22 ਦਸੰਬਰ 2203: ਮੋਗਾ ਦੇ ਸਿੰਘਾਵਾਲਾ ਨੇੜੇ ਵਿਆਹ ਦੀ ਬਰਾਤ ਵਾਲੀ ਕਾਰ ਦੇ ਡਰਾਈਵਰ ਨੂੰ ਗੋਲੀ ਮਾਰ ਦਿੱਤੀ ਗਈ। ਕਾਰ ਚਾਲਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ| ਦੋ ਦਿਨ ਪਹਿਲਾਂ ਹੀ ਵਿਆਹ ਦੇ ਲਈ ਕਾਰ ਬੁੱਕ ਕਰਵਾਈ ਗਈ ਸੀ। ਅੱਜ ਡਰਾਈਵਰ ਕਾਰ ਬੁੱਕ ਕਰਵਾਉਣ ਵਾਲੇ ਵਿਅਕਤੀਆਂ ਸਮੇਤ ਬਾਘਾਪੁਰਾਣਾ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਸਿੰਘਾ ਵਾਲਾ ਨੇੜੇ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਉਸ ਨੂੰ ਗੋਲੀ ਮਾਰ ਦਿੱਤੀ ਅਤੇ ਫ਼ਰਾਰ ਹੋ ਗਏ। ਕਾਰ ਚਾਲਕ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਤੋਂ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Continue Reading
