Connect with us

Punjab

BIG NEWS: ਮਸ਼ਹੂਰ ਪੰਜਾਬੀ ਗਾਇਕ ਕਰਨ ਔਜਲਾ ਦੇ ਮੈਨੇਜਰ ਨੂੰ ਪੁਲਿਸ ਨੇ ਪਟਿਆਲਾ ਤੋਂ ਕੀਤਾ ਗ੍ਰਿਫਤਾਰ

Published

on

ਪੰਜਾਬੀ ਸੰਗੀਤ ਜਗਤ ਨਾਲ ਜੁੜੀਆਂ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਦਰਅਸਲ AGTF ਦੀ ਟੀਮ ਨੇ ਮਸ਼ਹੂਰ ਗਾਇਕ ਕਰਨ ਔਜਲਾ ਦੀ ਮੈਨੇਜਰ ਸ਼ਾਰਪੀ ਘੁੰਮਣ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਉਪਰੋਕਤ ਗ੍ਰਿਫਤਾਰੀ ਪਟਿਆਲਾ ਤੋਂ ਕੀਤੀ ਗਈ ਹੈ।

ਕੁਝ ਹਫ਼ਤੇ ਪਹਿਲਾਂ ਗਾਇਕ ਕਰਨ ਔਜਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ, ਜਿਸ ਵਿੱਚ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਅਨਮੋਲ ਬਿਸ਼ਨੋਈ ਨਜ਼ਰ ਆ ਰਿਹਾ ਸੀ। ਇਸ ਵਾਇਰਲ ਵੀਡੀਓ ‘ਚ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਭਰਾ ਅਤੇ ਭਗੌੜਾ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਡਾਂਸ ਕਰਦਾ ਨਜ਼ਰ ਆ ਰਿਹਾ ਹੈ। ਇਹ ਵੀਡੀਓ ਵਾਇਰਲ ਹੁੰਦੇ ਹੀ ਕਰਨ ਔਜਲਾ ਵਿਵਾਦਾਂ ਵਿੱਚ ਘਿਰ ਗਏ ਹਨ।

ਹਾਲਾਂਕਿ ਇਸ ਤੋਂ ਬਾਅਦ ਕਰਨ ਔਜਲਾ ਨੇ ਸੋਸ਼ਲ ਮੀਡੀਆ ‘ਤੇ ਲੋਕਾਂ ਨਾਲ ਆਪਣਾ ਪੱਖ ਸਾਂਝਾ ਕੀਤਾ। ਕੈਲੀਫੋਰਨੀਆ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਅਨਮੋਲ ਬਿਸ਼ਨੋਈ ਦੀ ਸ਼ਮੂਲੀਅਤ ਬਾਰੇ ਪੰਜਾਬੀ ਗਾਇਕ ਕਰਨ ਔਜਲਾ ਨੇ ਸਪਸ਼ਟੀਕਰਨ ਦਿੱਤਾ। ਉਸਨੇ ਕਿਹਾ ਕਿ ਉਹ 16 ਅਪ੍ਰੈਲ ਨੂੰ ਇੱਕ ਵਿਆਹ ਵਿੱਚ ਪਰਫਾਰਮ ਕਰਨ ਲਈ ਅਮਰੀਕਾ ਗਿਆ ਸੀ ਅਤੇ ਉਸਨੂੰ ਨਹੀਂ ਪਤਾ ਸੀ ਕਿ ਸਮਾਗਮ ਵਿੱਚ ਕੌਣ ਸ਼ਾਮਲ ਹੋ ਰਿਹਾ ਸੀ।