Punjab
ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

31ਅਗਸਤ 2023: ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਨੂੰ ਸਮੇਂ ਤੋਂ ਪਹਿਲਾਂ ਭੰਗ ਕਰਨ ਦੇ ਵਿਵਾਦ ਦਰਮਿਆਨ ਵੱਡੀ ਖਬਰ ਸਾਹਮਣੇ ਆਈ ਹੈ।ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਪੰਚਾਇਤ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਸਬੰਧੀ ਜਲਦੀ ਹੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਸਰਕਾਰ ਨੇ ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਹੈ।
ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ 10 ਅਗਸਤ 2023 ਨੂੰ ਸਾਰੀਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਇਸ ਫੈਸਲੇ ਵਿਰੁੱਧ ਪਟਿਆਲਾ ਸਮੇਤ ਹੋਰਨਾਂ ਜ਼ਿਲ੍ਹਿਆਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ ਅਤੇ ਇਸ ਨੂੰ ਬੇਇਨਸਾਫ਼ੀ ਕਰਾਰ ਦਿੱਤਾ ਗਿਆ ਸੀ।