Connect with us

Punjab

BIG NEWS: ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤੀ ਵੱਡੀ ਰਾਹਤ,ਜਾਣੋ ਵੇਰਵਾ

Published

on

ਅਕਾਲੀ ਦਲ ਨੂੰ ਵੱਡੀ ਰਾਹਤ ਦਿੰਦਿਆਂ ਸੁਪਰੀਮ ਕੋਰਟ ਨੇ ਦੋਹਰੇ ਸੰਵਿਧਾਨ ਨੂੰ ਲੈ ਕੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਰਹੂਮ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵਿਰੁੱਧ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਚੱਲ ਰਹੇ ਦੋਹਰੇ ਸੰਵਿਧਾਨ ਦੇ ਕੇਸ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਖੇੜਾ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਕੇਸ ਦਾਇਰ ਕਰਕੇ ਅਕਾਲੀ ਦਲ ਦੀ ਮਾਨਤਾ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਕਿਹਾ ਸੀ ਕਿ ਅਕਾਲੀ ਦਲ ਧਾਰਮਿਕ ਚੋਣਾਂ ਲੜਦਾ ਹੈ, ਇਸ ਲਈ ਇਸ ਵੱਲੋਂ ਚੋਣ ਕਮਿਸ਼ਨ ਨੂੰ ਦਿੱਤੀ ਗਈ ਸੰਵਿਧਾਨ ਦੀ ਕਾਪੀ ਜਾਅਲੀ ਹੈ। ਹੁਣ ਸੁਪਰੀਮ ਕੋਰਟ ਨੇ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਚੱਲ ਰਹੇ ਕੇਸ ਨੂੰ ਖਾਰਜ ਕਰ ਦਿੱਤਾ ਹੈ।