Connect with us

Punjab

ਵੱਡੀ ਖ਼ਬਰ: ਪੰਜਾਬ ਦੇ ਸਾਬਕਾ ਕਾਂਗਰਸੀ ਵਿਧਾਇਕ ਵਿਜੇ ਇੰਦਰ ਸਿੰਗਲਾ ਦੇ ਘਰ ਵਿਜੀਲੈਂਸ ਨੇ ਮਾਰਿਆ ਛਾਪਾ

Published

on

ਪਟਿਆਲਾ: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਕਾਂਗਰਸੀ ਵਿਧਾਇਕ ਵਿਜੇ ਇੰਦਰ ਸਿੰਗਲਾ ਦੀ ਪਟਿਆਲਾ ਸਥਿਤ ਰਿਹਾਇਸ਼ ‘ਤੇ ਵਿਜੀਲੈਂਸ ਅਧਿਕਾਰੀਆਂ ਨੇ ਛਾਪਾ ਮਾਰਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਘਰ ਵਿਜੀਲੈਂਸ ਅਧਿਕਾਰੀਆਂ ਵੱਲੋਂ ਸਵੇਰੇ ਕਰੀਬ 11 ਵਜੇ ਤੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੌਰਾਨ ਨਾ ਤਾਂ ਕਿਸੇ ਨੂੰ ਘਰ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਕਿਸੇ ਨੂੰ ਘਰੋਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਸਿੱਖਿਆ ਮੰਤਰੀ ਨੂੰ ਤਲਬ ਕੀਤਾ ਸੀ।