National
ਮਹਾਰਾਸ਼ਟਰ ਦੇ CM ਦੇ ਸਹੁੰ ਚੁੱਕ ਸਮਾਗਮ ‘ਚ ਅੰਬਾਨੀ ਸਮੇਤ ਪਹੁੰਚੇ ਵੱਡੇ ਅਦਾਕਾਰ
MAHARASHTRA : ਮਹਾਰਾਸ਼ਟਰ ਚੋਣ ਨਤੀਜਿਆਂ ਦੇ 13 ਦਿਨਾਂ ਬਾਅਦ ਨਵੀਂ ਸਰਕਾਰ ਬਣੀ ਹੈ। ਦੇਵੇਂਦਰ ਫੜਨਵੀਸ ਨੇ 10 ਸਾਲਾਂ ‘ਚ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ । ਅਜਿਹਾ ਕਰਨ ਵਾਲੇ ਉਹ ਭਾਜਪਾ ਦੇ ਪਹਿਲੇ ਨੇਤਾ ਹਨ। ਫੜਨਵੀਸ ਤੋਂ ਬਾਅਦ ਏਕਨਾਥ ਸ਼ਿੰਦੇ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਪਹਿਲਾਂ ਉਨ੍ਹਾਂ ਨੇ ਬਾਲਾ ਸਾਹਿਬ ਠਾਕਰੇ ਅਤੇ ਆਨੰਦ ਦਿਘੇ ਦਾ ਨਾਂ ਲਿਆ। ਪੀਐਮ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕੀਤਾ । ਉਹ ਸੂਬੇ ਦੇ ਦੂਜੇ ਨੇਤਾ ਹਨ, ਜੋ ਮੁੱਖ ਮੰਤਰੀ ਤੋਂ ਬਾਅਦ ਉਪ ਮੁੱਖ ਮੰਤਰੀ ਬਣੇ ਹਨ।ਇੰਡਸਟਰੀ ਅਤੇ ਫਿਲਮ ਜਗਤ ਦੀਆਂ ਕਈ ਮਸ਼ਹੂਰ ਹਸਤੀਆਂ ਵੀ ਸਮਾਰੋਹ ਦਾ ਹਿੱਸਾ ਬਣੀਆਂ।
ਇਸ ਪ੍ਰੋਗਰਾਮ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਰਾਜਨਾਥ ਸਿੰਘ ਅਤੇ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ, ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ, ਆਂਧਰਾ ਪ੍ਰਦੇਸ਼ ਦੇ ਸੀਐਮ ਚੰਦਰਬਾਬੂ ਨਾਇਡੂ, ਉੱਤਰਾਖੰਡ ਦੇ ਸੀਐਮ ਪੁਸ਼ਕਰ ਸਿੰਘ ਧਾਮੀ, ਹਰਿਆਣਾ ਦੇ ਸੀਐਮ ਨਾਇਬ ਸਿੰਘ ਸਮੇਤ ਕਈ ਕੇਂਦਰੀ ਮੰਤਰੀ ਅਤੇ ਕਈ ਰਾਜਾਂ ਦੇ ਮੁੱਖ ਮੰਤਰੀਆਂ ਨੇ ਸ਼ਿਰਕਤ ਕੀਤੀ। ਸੈਣੀ, ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਅਤੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਸਮੇਤ ਕਈ ਐਨਡੀਏ ਸ਼ਾਸਿਤ ਰਾਜਾਂ ਦੇ ਉਪ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ
ਸਹੁੰ ਚੁੱਕ ਸਮਾਗਮ ‘ਚ ਕਈ ਵੱਡੇ ਅਦਾਕਾਰ ਪਹੁੰਚੇ…
ਸਹੁੰ ਚੁੱਕ ਸਮਾਗਮ ‘ਚ ਉਦਯੋਗਪਤੀ ਮੁਕੇਸ਼ ਅੰਬਾਨੀ ਆਪਣੇ ਪਰਿਵਾਰ ਨਾਲ ਪਹੁੰਚੇ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਛੋਟਾ ਬੇਟਾ ਅਨੰਤ ਅੰਬਾਨੀ ਅਤੇ ਨੂੰਹ ਰਾਧਿਕਾ ਮਰਚੈਂਟ ਵੀ ਮੌਜੂਦ ਸਨ। ਇਸ ਤੋਂ ਇਲਾਵਾ ਉਨ੍ਹਾਂ ਦੇ ਛੋਟੇ ਭਰਾ ਅਨਿਲ ਅੰਬਾਨੀ ਨੇ ਵੀ ਸਮਾਗਮ ‘ਚ ਸ਼ਿਰਕਤ ਕੀਤੀ। ਅੰਬਾਨੀ ਦੇ ਨਾਲ ਨਾਲ ਹੀ ਫਿਲਮ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਸਲਮਾਨ ਖਾਨ ਵੀ ਪਹੁੰਚੇ ।
ਨੋਇਲ ਟਾਟਾ ਅਤੇ ਬਿਰਲਾ ਵੀ ਪਹੁੰਚੇ
ਟਾਟਾ ਟਰੱਸਟ ਦੇ ਚੇਅਰਮੈਨ ਨੋਏਲ ਟਾਟਾ ਵੀ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਵੀ ਸਮਾਗਮ ਦਾ ਹਿੱਸਾ ਬਣੇ।
ਅਭਿਨੇਤਾ ਸ਼ਾਹਰੁਖ ਖਾਨ, ਸਲਮਾਨ ਖਾਨ, ਸੰਜੇ ਦੱਤ, ਰਣਬੀਰ ਕਪੂਰ, ਰਣਵੀਰ ਸਿੰਘ, ਮਾਧੁਰੀ ਦੀਕਸ਼ਿਤ ਆਪਣੇ ਪਤੀ ਸ਼੍ਰੀਰਾਮ ਨੇਨੇ ਦੇ ਨਾਲ ਅਤੇ ਕ੍ਰਿਕਟ ਦੇ ਮਹਾਨ ਸਚਿਨ ਤੇਂਦੁਲਕਰ ਅਤੇ ਉਨ੍ਹਾਂ ਦੀ ਪਤਨੀ ਅੰਜਲੀ ਤੇਂਦੁਲਕਰ ਵੀ ਇਸ ਸਮਾਰੋਹ ਵਿੱਚ ਮੌਜੂਦ ਸਨ।