Punjab
ਮੈਡੀਕਲ ਸਟੋਰ ਮਾਲਕ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਜਾਇਦਾਦ ਦੇ ਨਾਲ-ਨਾਲ ਸੀਲ ਕੀਤੀ ਕੋਠੀ
ਪੰਜਾਬ ਪੁਲਿਸ ਵੱਲੋਂ ਐਕਸ਼ਨ ਲੈਂਦੇ ਹੋਏ ਇਕ ਮੈਡੀਕਲ ਸਟੋਰ ਮਾਲਕ ‘ਤੇ ਵੱਡੀ ਕਾਰਵਾਈ ਕੀਤੀ ਹੈ। ਦੱਸ ਦੇਈਏ ਕਿ ਮੈਡੀਕਲ ਸਟੋਰ ਵਾਲੇ ਦੀ 1.24 ਕਰੋੜ ਦੀ ਜਾਇਦਾਦ ਸੀਲ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਸ ਦੀ ਘਰਵਾਲੀ ਦੇ ਨਾਂ ‘ਤੇ ਬਣੀ ਕੋਠੀ ਵੀ ਸੀਲ ਕਰ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਫਗਵਾੜਾ ਦੇ ਮਹਿਮੀ ਮੈਡੀਕਲ ਵਾਲੇ ਨੂੰ ਪੁਲਿਸ ਨੇ ਨਸ਼ੇ ਦੇ ਨਾਲ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਉਸ ਵੇਲੇ ਇਸ ਮੈਡੀਕਲ ਵਾਲੇ ਤੋਂ ਇੱਕ ਕਰੋੜ ਰੁਪਏ ਦੇ ਕਰੀਬ ਡਰੱਗ ਮਨੀ ਵੀ ਬਰਾਮਦ ਕੀਤੀ ਸੀ। ਇਸ ਮਾਮਲੇ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੈਡੀਕਲ ਵਾਲੇ ਵੱਲੋਂ ਨਸ਼ੇ ਦੇ ਪੈਸਿਆਂ ਨਾਲ ਬਣਾਈ ਗਈ ਸਾਰੀ ਜਾਇਦਾਦ ਦੇ ਨਾਲ ਨਾਲ ਕੋਠੀ ਵੀ ਇਸ ਮਾਮਲੇ ‘ਚ ਅਟੈਚ ਕਰਕੇ ਸੀਲ ਕਰ ਦਿੱਤੀ ਹੈ। ਇਸ ਸਬੰਧੀ ਫਗਵਾੜਾ ਸ਼ਹਿਰ ਐੱਸ.ਐੱਸ.ਪੀ ਵਤਸਲਾ ਗੁਪਤਾ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇੱਥੇ ਦੱਸ ਦੇਈਏ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਦੇ ਹੁਕਮਾਂ ‘ਤੇ ਸੂਬੇ ਨੂੰ ਪੂਰੀ ਤਰ੍ਹਾਂ ਨਾਲ ਨਸ਼ਿਆਂ ਤੋਂ ਮੁਕਤ ਕਰਨ ਦੇ ਉਦੇਸ਼ ਨਾਲ ਹਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਸਰਗਰਮੀ ਦਿਖਾਈ ਜਾ ਰਹੀ ਹੈ। ਇੰਨਾ ਹੀ ਨਹੀਂ ਜਿੱਥੇ ਪਿੰਡ-ਪਿੰਡ ਅਤੇ ਹਰ ਗਲੀ ਮੁਹੱਲੇ ਨੂੰ ਨਸ਼ਾ ਮੁਕਤ ਕਰਨ ਲਈ ਨਵੀਆਂ ਨਵੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਉੱਥੇ ਹੀ ਪੁਲਿਸ ਵੱਲ਼ੋਂ ਵੀ ਨਸ਼ਾ ਤਸਕਰਾਂ ‘ਤੇ ਵੱਡੀਆਂ-ਵੱਡੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।