Punjab
ਵੱਡੇ ਰੈਕੇਟ ਦਾ ਪਰਦਾਫਾਸ਼: 100 ਕਰੋੜ ਦੀ ਹੈਰੋਇਨ ਸਣੇ ਪੰਜਾਬ ਦੇ 2 ਤਸਕਰ ਗ੍ਰਿਫ਼ਤਾਰ

ਪੰਜਾਬ ਤੋਂ ਦੋ ਤਸਕਰ ਹੈਰੋਇਨ ਸਮੇਤ ਕਾਬੂ ਕੀਤੇ ਗਏ ਹਨ। ਰਾਜੌਰੀ ਪੁਲਿਸ ਨੇ ਇੱਕ ਅੰਤਰਰਾਜੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ 22 ਕਿਲੋ ਹੈਰੋਇਨ ਬਰਾਮਦ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ 100 ਕਰੋੜ ਰੁਪਏ ਦੱਸੀ ਜਾਂਦੀ ਹੈ।
ਰਾਜੌਰੀ ਦੇ ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਪਾਲ ਸਿੰਘ (ਆਈ.ਪੀ.ਐਸ.) ਨੇ ਦੱਸਿਆ ਕਿ ਪੁਲਿਸ ਨੂੰ ਖਾਸ ਖ਼ੁਫ਼ੀਆ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ ਰਾਜੌਰੀ ਤੋਂ ਜੰਮੂ ਵੱਲ ਇੱਕ ਵਾਹਨ ਵਿੱਚ ਜਾ ਰਹੇ ਸਨ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਜ਼ਿਲ੍ਹੇ ਭਰ ਦੀਆਂ ਪੁਲਿਸ ਟੀਮਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਜਦੋਂ ਕਿ ਕੁਝ ਮੋਬਾਈਲ ਐਮ.ਸੀ.ਵੀ.ਪੀ ਵੀ ਸਥਾਪਿਤ ਕੀਤੇ ਗਏ ਸਨ।
ਐਸ.ਐਸ.ਪੀ. ਨੇ ਦੱਸਿਆ ਕਿ ਬੁੱਧਵਾਰ ਰਾਤ ਕਰੀਬ 9.30 ਵਜੇ ਆਈ.ਟੀ.ਆਈ. ਜੰਮੂ-ਰਾਜੌਰੀ-ਪੁੰਛ ਨੈਸ਼ਨਲ ਹਾਈਵੇ ‘ਤੇ ਸੁੰਦਰਬਨੀ ਨੇੜੇ ਪੁਲਿਸ ਨਾਕੇ ‘ਤੇ ਰਜਿਸਟ੍ਰੇਸ਼ਨ ਨੰਬਰ JK01AB-5470 ਵਾਲੀ ਗੱਡੀ ਨੂੰ ਰੋਕਿਆ ਗਿਆ। ਕਾਰ ‘ਚ ਪੰਜਾਬ ਦੇ ਦੋ ਵਿਅਕਤੀ ਸਵਾਰ ਸਨ, ਜਿਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਭਾਰੀ ਮਾਤਰਾ ‘ਚ ਹੈਰੋਇਨ ਬਰਾਮਦ ਹੋਈ, ਜਿਸ ਦਾ ਵਜ਼ਨ ਕਰੀਬ 22 ਕਿਲੋ ਹੈ। ਤਸਕਰਾਂ ਦੀ ਪਛਾਣ ਓਂਕਾਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਪਿੰਡ ਤਲਮੰਡੀ ਬਾਰਠ, ਜ਼ਿਲ੍ਹਾ ਗੁਰਦਾਸਪੁਰ ਪੰਜਾਬ ਅਤੇ ਸ਼ਮਸ਼ੇਰ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਬਰਥਮਾਲ, ਤਹਿਸੀਲ ਗੁਰਦਾਸਪੁਰ ਵਜੋਂ ਹੋਈ ਹੈ।