Connect with us

Punjab

ਪੰਜਾਬ ਕੈਬਨਿਟ ‘ਚ ਵੱਡਾ ਫੇਰਬਦਲ, ਇਹ 2 ਮੰਤਰੀਆਂ ਦੇ ਬਦਲੇ ਵਿਭਾਗ

Published

on

ਵੱਡੀ ਖਬਰ ਪੰਜਾਬ ਕੈਬਨਿਟ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ। ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਦੇ ਕੈਬਨਿਟ ਵਿੱਚ ਵੱਡੀ ਤਬਦੀਲੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਪੰਜਾਬ ਕੈਬਿਨੇਟ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕੀਤਾ ਗਿਆ ਹੈ। ਸੂਤਰ ਦੱਸਦੇ ਹਨ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੋਕਲ ਬਾਡੀਜ਼ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ, ਜਦਕਿ ਕੈਬਨਿਟ ਮੰਤਰੀ ਡਾ. ਰਵਜੋਤ ਨੂੰ NRI ਵਿਭਾਗ ਸੌਂਪਿਆ ਗਿਆ ਹੈ। ਇਸ ਫੇਰਬਦਲ ਨਾਲ ਦੋਹਾਂ ਮੰਤਰੀਆਂ ਦੇ ਵਿਭਾਗ ਆਪਸ ਵਿੱਚ ਬਦਲੇ ਗਏ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ NRI ਵਿਭਾਗ ਸੰਜੀਵ ਅਰੋੜਾ ਕੋਲ ਸੀ, ਜਦਕਿ ਲੋਕਲ ਬਾਡੀਜ਼ ਵਿਭਾਗ ਡਾ. ਰਵਜੋਤ ਦੇ ਅਧੀਨ ਸੀ। ਹਾਲਾਂਕਿ ਅਜੇ ਤੱਕ ਸਰਕਾਰ ਵੱਲੋਂ ਇਸ ਫੇਰਬਦਲ ਬਾਰੇ ਕੋਈ ਅਧਿਕਾਰਿਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਪਰ ਸੂਤਰਾਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਸਬੰਧੀ ਸਰਕਾਰੀ ਐਲਾਨ ਹੋ ਸਕਦਾ ਹੈ।