Connect with us

National

ਦਿੱਲੀ ਦੀ ਕੈਬਨਿਟ ਮੰਤਰੀ ਆਤਿਸ਼ੀ ਵੱਲੋਂ ਅੱਜ ਕੀਤੇ ਜਾਣਗੇ ਵੱਡੇ ਖ਼ੁਲਾਸੇ

Published

on

ਨਵੀਂ ਦਿੱਲੀ 2 ਅਪ੍ਰੈਲ 2024: ਦਿੱਲੀ ਦੀ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੀ ਨੇਤਾ ਆਤਿਸ਼ੀ ਨੇ ਸੋਮਵਾਰ ਨੂੰ ਦੱਸਿਆ ਕਿ ਉਹ ਮੰਗਲਵਾਰ ਸਵੇਰੇ 10 ਵਜੇ ਵੱਡਾ ਖੁਲਾਸਾ ਕਰੇਗੀ। ਇਹ ਜਾਣਕਾਰੀ ‘ਆਪ’ ਨੇਤਾ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਇਹ ਖਬਰ ਅਜਿਹੇ ਸਮੇਂ ‘ਚ ਸਾਹਮਣੇ ਆਈ ਹੈ ਜਦੋਂ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਲੋਂ 15 ਅਪ੍ਰੈਲ ਤੱਕ ਨਿਆਂਇਕ ਹਿਰਾਸਤ ‘ਚ ਭੇਜੇ ਜਾਣ ਦਾ ਫ਼ੈਸਲਾ ਸੁਣਾਇਆ ਗਿਆ । ਫ਼ੈਸਲੇ ਤੋਂ ਬਾਅਦ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਲਿਆਂਦਾ ਗਿਆ।

ਆਤਿਸ਼ੀ ਨੇ ਸ਼ੁੱਕਰਵਾਰ ਨੂੰ ਦੋਸ਼ ਲਾਇਆ ਸੀ ਕਿ ਈਡੀ ਭਾਜਪਾ ਦੇ ਸਿਆਸੀ ਹਥਿਆਰ ਵਜੋਂ ਕੰਮ ਕਰ ਰਹੀ ਹੈ ਅਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਫ਼ੋਨ ‘ਤੇ ਪਹੁੰਚ ਕਰਕੇ ‘ਆਪ’ ਦੀ ਲੋਕ ਸਭਾ ਚੋਣ ਰਣਨੀਤੀ ਜਾਣਨਾ ਚਾਹੁੰਦੀ ਹੈ।

ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।