punjab
ਕਰਨਾਲ ਲਾਠੀਚਾਰਜ ‘ਤੇ ਹਰਸਿਮਰਤ ਬਾਦਲ ਨੇ ਦਿੱਤਾ ਵੱਡਾ ਬਿਆਨ

ਚੰਡੀਗੜ੍ਹ : ਕਰਨਾਲ ਲਾਠੀਚਾਰਜ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਇਸ ਲਾਠੀਚਾਰਜ ਨੂੰ ਸਰਕਾਰ ਦੀ ਸਕੀਮ ਦੱਸਦਿਆਂ ਉਨ੍ਹਾਂ ਕਿਹਾ ਕਿ ਇੱਕ ਵੀਡੀਓ ਵਿੱਚ ਸਿੱਧੇ ਕਿਸਾਨਾਂ ਦੇ ਸਿਰ ਤੋੜਨ ਦੇ ਆਦੇਸ਼ ਦਿੱਤੇ ਜਾ ਰਹੇ ਹਨ। ਇਹ ਨਿਰਦੇਸ਼ ਪ੍ਰਦਰਸ਼ਨ ਤੋਂ ਪਹਿਲਾਂ ਦਿੱਤੇ ਗਏ ਸਨ, ਜਿਸ ਤੋਂ ਸਪਸ਼ਟ ਹੈ ਕਿ ਇਹ ਸਰਕਾਰ ਦੀ ਯੋਜਨਾ ਸੀ। ਇੱਕ ਕਿਸਾਨ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਐਫਆਈਆਰ ਅਤੇ ਨੌਕਰੀ ਤੋਂ ਬਰਖਾਸਤ ਕਰਨ ਦੇ ਢੁੱਕਵੇਂ ਸਬੂਤ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਦਾਲਤ ਨੂੰ ਖੁਦ ਨੋਟਿਸ ਲੈਣਾ ਚਾਹੀਦਾ ਹੈ।
ਹਰਸਿਮਰਤ ਨੇ ਵੀਡੀਓ ਜਾਰੀ ਕਰਕੇ ਪੁੱਛਿਆ ਕਿ ਕਰਨਾਲ ਦੇ ਐਸਡੀਐਮ ਹਾਈ ਕਮਾਂਡ ਦੇ ਆਦੇਸ਼ਾਂ ਤੋਂ ਬਗੈਰ ਕੀ ਕਰ ਰਹੇ ਹਨ? ਜਿਨ੍ਹਾਂ ਨੂੰ ਕਿਸਾਨਾਂ ਦੀ ਰੱਖਿਆ ਕਰਨੀ ਚਾਹੀਦੀ ਹੈ ਉਹ ਆਪਣੇ ਕਾਂਸਟੇਬਲ ਨੂੰ ਕਿਸਾਨਾਂ ਨੂੰ ਮਾਰਨ ਲਈ ਕਹਿ ਰਹੇ ਹਨ । ਕਿਸਾਨ ਦੀ ਮੌਤ ਤੋਂ ਬਾਅਦ ਵੀ ਕੇਂਦਰ ਚੁੱਪ ਰਿਹਾ। ਉਨ੍ਹਾਂ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਦੇਸ਼ ਦੀ ਸ਼ਾਂਤੀ ਲਈ ਕਿਸਾਨਾਂ ਦੀ ਗੱਲ ਨਾ ਸੁਣੀ ਗਈ ਤਾਂ ਚੋਣਾਂ ਦੂਰ ਨਹੀਂ ਹਨ। ਜਿਸ ਤਰ੍ਹਾਂ ਕਿਸਾਨਾਂ ਨੂੰ ਮਾਰਿਆ ਗਿਆ ਹੈ, ਉਸੇ ਤਰ੍ਹਾਂ ਬਟਨ ਵੀ ਤੁਹਾਨੂੰ ਉਥੋਂ ਭੇਜ ਦੇਣਗੇ ।
ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਕਰਨਾਲ ਵਿੱਚ ਭਾਜਪਾ ਦੇ ਪ੍ਰੋਗਰਾਮ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸ ਦੌਰਾਨ ਕਈ ਕਿਸਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਸਨ। ਉੱਥੇ ਇੱਕ ਕਿਸਾਨ ਦੀ ਵੀ ਮੌਤ ਹੋ ਗਈ।