Connect with us

Punjab

CM ਮਾਨ ਦਾ ਵੱਡਾ ਬਿਆਨ- ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੀ ਥਾਂ ਮਿਲਣਗੇ 1100 ਰੁਪਏ

Published

on

LOK SABHA ELECTIONS : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਲਈ ਬੀਤੇ ਦਿਨ ਸੰਗਰੂਰ ਗਏ ਸੀ । ਇਸ ਦੌਰਾਨ ਉਨ੍ਹਾਂ ਨੇ ਧੂਰੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਵਿੱਚ ਔਰਤਾਂ ਨੂੰ ਹਜ਼ਾਰਾਂ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਵੀ ਗੱਲ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ‘ਤੇ ਲਗਾਤਾਰ ਕੰਮ ਕਰ ਰਹੇ ਹਨ ਅਤੇ ਜਲਦ ਹੀ ਆਪਣਾ ਵਾਅਦਾ ਪੂਰਾ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਤਾਂ ਨੂੰ ਨਹਿਰੀ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ। ਇਸ ਨਾਲ ਟਿਊਬਵੈੱਲ ਬੰਦ ਕਰਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਅਸੀਂ 70 ਫੀਸਦੀ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਪੰਜਾਬ ਦੇ 14.5 ਲੱਖ ਟਿਊਬਵੈੱਲਾਂ ਵਿੱਚੋਂ 5 ਲੱਖ ਦੇ ਕਰੀਬ ਟਿਊਬਵੈੱਲ ਬੰਦ ਹੋ ਜਾਣਗੇ।
ਸਰਕਾਰ ਕਿਸਾਨਾਂ ਨੂੰ ਝੋਨੇ ਲਈ ਬਿਜਲੀ ਸਬਸਿਡੀ ਲਈ 18 ਹਜ਼ਾਰ ਕਰੋੜ ਰੁਪਏ ਦਿੰਦੀ ਹੈ।

CM ਮਾਨ ਨੇ ਕਿਹਾ ਕਿ…

ਜੇਕਰ 5 ਲੱਖ ਟਿਊਬਵੈੱਲ ਬੰਦ ਹੋ ਜਾਣ ਤਾਂ 6-7 ਹਜ਼ਾਰ ਕਰੋੜ ਰੁਪਏ ਦੀ ਬਚਤ ਹੋਵੇਗੀ, ਜਿਸ ‘ਚੋਂ ਮਾਵਾਂ-ਭੈਣਾਂ ਨੂੰ ਹਜ਼ਾਰਾਂ ਰੁਪਏ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇਗਾ ਅਤੇ ਹੁਣ 1000 ਰੁਪਏ ਦੀ ਬਜਾਏ 1100 ਰੁਪਏ ਦੇਵਾਂਗੇ ਕਿ ਇੱਕ ਵਾਰ ਜਦੋਂ ਤੁਹਾਡੇ ਖਾਤੇ ਵਿੱਚ ਪੈਸੇ ਆਉਣਾ ਸ਼ੁਰੂ ਹੋ ਜਾਣਗੇ ,ਤਾਂ ਇਹ ਕਦੇ ਨਹੀਂ ਰੁਕਣਗੇ । ਜੇਕਰ ਅਸੀਂ ਤੁਰੰਤ ਅਜਿਹਾ ਕਰਨਾ ਹੁੰਦਾ ਤਾਂ ਅਸੀਂ ਇਸ ਸਕੀਮ ਨੂੰ ਚੋਣਾਂ ਤੋਂ 2 ਮਹੀਨੇ ਪਹਿਲਾਂ ਸ਼ੁਰੂ ਕਰ ਸਕਦੇ ਸੀ ਅਤੇ ਚੋਣਾਂ ਤੋਂ ਬਾਅਦ ਇਸ ਨੂੰ ਬੰਦ ਕਰ ਸਕਦੇ ਸੀ, ਜਿਵੇਂ ਕਿ ਪਿਛਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ। ਪਰ ਇੱਕ ਵਾਰ ਜਦੋਂ ਅਸੀਂ ਇਸ ਸਕੀਮ ਨੂੰ ਸ਼ੁਰੂ ਕਰਦੇ ਹਾਂ ਤਾਂ ਇਹ ਬੰਦ ਨਹੀਂ ਹੋਵੇਗੀ।

(Report – Sunil Kataria, Senior Journalist, World Punjabi TV)