Connect with us

Punjab

ਪੰਜਾਬ-ਚੰਡੀਗੜ੍ਹ ‘ਚ ਮਾਨਸੂਨ ਨੂੰ ਲੈ ਕੇ ਵੱਡਾ ਅਪਡੇਟ

Published

on

ਪੰਜਾਬ: ਚੰਡੀਗੜ੍ਹ ਵਿੱਚ ਵੈਸਟਰਨ ਡਿਸਟ੍ਰਬੈਂਸ ਦੀ ਵਜ੍ਹਾ ਨਾਲ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ 6.3 ਡਿਗਰੀ ਸੈਲਸੀਅਸ ਦੀ ਕਮੀ ਆਈ, ਪਰ ਤੋਂ ਮੌਸਮ ਵਿਭਾਗ ਨੇ ਅੱਜ ਯਾਨੀ 21 ਜੂਨ ਨੂੰ ਮੁੜ ਤਾਪਮਾਨ 40 ਤੋਂ ਉੱਪਰ ਜਾਣ ਦੀ ਸੰਭਾਵਨਾ ਜਤਾਈ ਹੈ। ਇਸ ਕਰਕੇ ਫਿਰ ਇੱਕ ਵਾਰ ਸ਼ਹਿਰ ਵਿੱਚ ਗਰਮੀ ਵੱਧ ਜਾਵੇਗੀ।

ਫਿਰ ਤੋਂ ਵੱਧ ਸਕਦਾ ਹੈ ਤਾਪਮਾਨ

ਮੌਸਮ ਵਿਭਾਗ ਮੁਤਾਬਕ , ਅੱਜ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਹਫਤੇ ਵਿੱਚ ਇਹ ਤਾਪਮਾਨ ਵੱਧ ਕੇ ਲਗਭਗ 42 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। ਮੌਸਮ ਵਿਭਾਗ ਮੁਤਾਬਕ 22 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ। 23 ਜੂਨ ਨੂੰ ਇਹ ਤਾਪਮਾਨ ਵੱਧ ਤੋਂ ਵੱਧ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 26 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ। 24 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਰਹਿਣ ਦੀ ਸੰਭਾਵਨਾ ਹੈ।

ਹਟਾਇਆ ਗਿਆ ਹੀਟ ਵੇਵ ਦਾ ਅਲਰਟ

ਮੌਸਮ ਵਿਭਾਗ ਨੇ ਪਹਿਲਾਂ ਲਗਾਤਾਰ ਚੰਡੀਗੜ੍ਹ ਵਿੱਚ ਹੀਟਵੇਵ ਦਾ ਅਲਰਟ ਜਾਰੀ ਕੀਤਾ ਹੋਇਆ ਸੀ। ਪਰ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਆਈ ਕਮੀ ਕਾਰਨ ਹੀਟਵੇਵ ਦਾ ਅਲਰਟ ਨਹੀਂ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ 23 ਜੂਨ ਲਈ ਵੀ ਹੀਟਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੋਇਆ ਸੀ। ਹਾਲਾਂਕਿ ਹੁਣ ਉਸਨੂੰ ਵੀ ਹਟਾ ਦਿੱਤਾ ਗਿਆ ਹੈ।

ਗਰਮੀ ਤੋਂ ਬਚਣ ਦੀ ਦਿੱਤੀ ਸਲਾਹ

ਮੌਸਮ ਵਿਭਾਗ ਨੇ ਫਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਨੇ ਦਿਨ ਦੇ ਸਮੇਂ ਵਿੱਚ ਬੇਲੋੜੇ ਘਰ ਤੋਂ ਬਾਹਰ ਨਾ ਨਿਕਲਣ ਹਿਦਾਇਤ ਦਿੱਤੀ ਹੈ। ਨਾਲ ਹੀ ਵਾਰ-ਵਾਰ ਪਾਣੀ, ਨਾਰੀਅਲ ਪਾਣੀ ਆਦਿ ਪੀ ਕੇ ਆਪਣੇ ਆਪ ਨੂੰ ਡੀਹਾਈਡਰੇਟ ਹੋਣ ਤੋਂ ਬਚਾਏ ਰੱਖਣ ਦੀ ਵੀ ਸਲਾਹ ਦਿੱਤੀ ਹੈ।