Punjab
ਰਾਣਾ ਬਲਾਚੋਰੀਆਂ ਕਤਲਕਾਂਡ ‘ਚ ਵੱਡਾ ਅਪਡੇਟ
ਮੋਹਾਲੀ ਵਿੱਚ ਕਬੱਡੀ ਖਿਡਾਰੀ ਅਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਮੈਚ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਰਾਣਾ ਦੇ ਕਾਤਲਾਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਕਰਨ ਪਾਠਕ ਅਤੇ ਅਦਿੱਤਿਆ ਕਪੂਰ ਵੱਜੋਂ ਪਛਾਣ ਹੋਈ ਹੈ।
ਕਤਲ ਮਾਮਲੇ ਵਿੱਚ ਪੁਲਿਸ ਨੂੰ ਮਹੱਤਵਪੂਰਨ ਸੁਰਾਗ ਮਿਲੇ ਹਨ। ਇਸ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਵਾਲੇ ਦੋ ਨਿਸ਼ਾਨੇਬਾਜ਼ਾਂ ਦੀਆਂ ਫੋਟੋਆਂ ਸਾਹਮਣੇ ਆਈਆਂ ਹਨ। ਪੁਲਿਸ ਅਨੁਸਾਰ, ਨਿਸ਼ਾਨੇਬਾਜ਼ਾਂ ਦੀ ਪਛਾਣ ਅੰਮ੍ਰਿਤਸਰ ਦੇ ਰਹਿਣ ਵਾਲੇ ਆਦਿਤਿਆ ਕਪੂਰ ਅਤੇ ਕਰਨ ਪਾਠਕ ਵਜੋਂ ਹੋਈ ਹੈ। ਉਨ੍ਹਾਂ ਦੇ ਪੂਰੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।
