Connect with us

National

ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ!

Published

on

ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਭਰਤੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਛਾਤੀ ਦਾ ਰੋਗ ਹੋਣ ਕਾਰਨ ਮਾਹਰ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਰੁਟੀਨ ਚੈੱਕਅਪ ਲਈ ਭਰਤੀ ਕਰਵਾਇਆ ਗਿਆ ਸੀ।

ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਪਿਛਲੇ ਕਾਫੀ ਸਮੇਂ ਤੋਂ ਖੰਘ ਹੈ ਅਤੇ ਸ਼ਹਿਰ ਦੇ ਪ੍ਰਦੂਸ਼ਣ ਕਾਰਨ ਉਹ ਨਿਯਮਤ ਤੌਰ ‘ਤੇ ਜਾਂਚ ਲਈ ਹਸਪਤਾਲ ਜਾਂਦੇ ਹਨ। ਉਨ੍ਹਾਂ ਨੂੰ ਸੋਮਵਾਰ ਸ਼ਾਮ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।