Connect with us

Punjab

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ

Published

on

ਚੰਡੀਗੜ੍ਹ: ਦਿਨੋ ਦਿਨ ਮੌਸਮ ‘ਚ ਕਾਫੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ‘ਚ ਅੱਜ ਤੇ ਆਉਣ ਵਾਲੇ ਤਿੰਨ ਦਿਨਾਂ ਦੇ ਲਈ ਮੌਸਮ ਸਾਫ਼ ਰਹੇਗਾ। ਇਸ ਨੂੰ ਲੈ ਕੇ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਖੁਸ਼ਕ ਰਹੇਗਾ ਤੇ ਬਾਰਿਸ਼ ਦੀ ਕੋਈ ਭਵਿੱਖਬਾਣੀ ਨਹੀਂ ਕੀਤੀ ਗਈ ਹੈ।

ਦੂਜੇ ਪਾਸੇ, ਮੌਸਮ ਸਾਫ਼ ਰਹਿਣ ਕਰਕੇ ਸੂਬੇ ਦੇ ਤਾਪਮਾਨ ‘ਚ ਵਾਧਾ ਦੇਖਿਆ ਜਾ ਰਿਹਾ ਹੈ। ਤਾਪਮਾਨ ਆਮ ਨਾਲੋਂ ਵੱਧ ਬਣਿਆ ਹੈ।ਇੱਥੇ ਗੱਲ ਕਰੀਏ ਪੰਜਾਬ ਦੇ ਵੱਧੋ-ਵੱਧ ਤਾਪਮਾਨ ਦੀ ਤਾਂ ਬੀਤੇ ਦਿਨ ਔਸਤ ਵੱਧ ਤੋਂ ਵੱਧ ਤਾਪਮਾਨ ‘ਚ (ਬੀਤੇ 24 ਘੰਟਿਆਂ ਦੇ ਮੁਕਾਬਲੇ) 0.3 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਹਾਲਾਂਕਿ, ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋ ਕਿ 31.6 ਡਿਗਰੀ ਸੈਲਸੀਅਸ ਰਿਹਾ।