Punjab
ਬਿੱਗ ਬੌਸ’ ਦੀ ਮਸ਼ਹੂਰ ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਸ਼ੋਅ ਬਿੱਗ ਬੌਸ ਦੀ ਮਸ਼ਹੂਰ ਅਦਾਕਾਰਾ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਨੂੰ ਪਾਕਿਸਤਾਨ ਤੋਂ ਵਟਸਐਪ ਕਾਲ ਰਾਹੀਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ|
ਜਿਸ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਸੰਤੋਖ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ| ਫੋਨ ਕਰਨ ਵਾਲੇ ਨੇ ਪਾਕਿਸਤਾਨੀ ਨਾਗਰਿਕ ਹੋਣ ਦਾ ਦਾਅਵਾ ਕੀਤਾ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਕਾਬਿਲੇਗੌਰ ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਉਸ ਦੇ ਕਾਫੀ ਗਿਣਤੀ ਵਿੱਚ ਫਾਲੋਅਰਸ ਹਨ। ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਨੇ ਕਿਹਾ ਕਿ ਉਸ ਕੋਲ ਸਾਰੀ ਜਾਣਕਾਰੀ ਹੈ, ਉਹ ਕਿੱਥੇ ਰਹਿੰਦਾ ਹੈ ਅਤੇ ਕੀ ਕਰਦਾ ਹੈ। ਤੁਹਾਡੀ ਧੀ ਨੇ ਹੁਣ ਤੱਕ ਬਹੁਤ ਪੈਸਾ ਕਮਾਇਆ ਹੈ। ਪਹਿਲਾਂ ਧੀ ਨੂੰ ਮਾਰ ਦੇਣਗੇ ਤੇ ਫਿਰ ਤੈਨੂੰ। ਜੇ ਤੁਸੀਂ ਆਪਣੇ ਪਰਿਵਾਰ ਦੀ ਸੁਰੱਖਿਆ ਚਾਹੁੰਦੇ ਹੋ ਤਾਂ ਉਨ੍ਹਾਂ ਨੂੰ 50 ਲੱਖ ਰੁਪਏ ਦੇ ਦਿਓ। ਮਾਈਨਿੰਗ ਦੇ ਮਾਮਲੇ ਵਿੱਚ ਲੱਤ ਨਾ ਫਸਾ. ਸਿੱਖ ਹੋ ਕੇ ਹਿੰਦੂਆਂ ਦੀ ਸਪੋਰਟ ਨਾ ਕਰ। ਪਹਿਲਾਂ ਸੂਰੀ ਨੂੰ ਮਾਰਿਆ ਸੀ, ਹੁਣ ਤੇਰੀ ਵਾਰੀ ਹੈ
ਦੂਜੇ ਪਾਸੇ ਥਾਣਾ ਬਿਆਸ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤ ਨਹੀਂ ਮਿਲੀ ਹੈ। ਜੇਕਰ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ। ਸੰਤੋਖ ਸਿੰਘ ਕੋਲ ਪਹਿਲਾਂ ਹੀ ਗੰਨਮੈਨ ਹਨ।