India
ਗਰੀਬ ਪਰਿਵਾਰਾਂ ਲਈ ਮਸੀਹਾ ਬਣੇ ਬਿਕਰਮ ਮਜੀਠੀਆ

27 ਮਾਰਚ : ਕੋਰੋਨਾ ਵਾਇਰਸ ਦੇ ਪ੍ਰਕੋਪ ਨੇ ਪੂਰੀ ਦੁਨੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਭਾਰਤ ਸਮੇਤ ਪੰਜਾਬ ‘ਚ ਵੀ ਲਗਾਤਾਰ ਇਸ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਭਰ ‘ਚ ਕਰਫਿਊ ਲਗਾ ਦਿੱਤਾ ਹੈ। ਜਿਸ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਤੱਕ ਰਾਸ਼ਨ ਤੇ ਜ਼ਰੂਰੀ ਵਸਤਾਂ ਨਾ ਪਹੁੰਚਣ ਕਾਰਨ ਮੁਸ਼ਕਿਲਾਂ ‘ਚ ਵਾਧਾ ਹੋ ਰਿਹਾ ਹੈ।

ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਹਲਕਾ ਮਜੀਠਾ ‘ਚ ਲੋੜਵੰਦ ਲੋਕਾਂ ਤੱਕ ਰਾਸ਼ਨ ਪਹੁੰਚਾਉਣ ਦੀ ਸੇਵਾ ਸ਼ੁਰੂ ਕੀਤੀ ਗਈ ਹੈ। ਮਜੀਠੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ‘ਹ ਲੋਕਾਂ ਨੂੰ ਰਾਸ਼ਨ ਅਤੇ ਜ਼ਰੂਰੀ ਵਸਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ‘ਚ ਕੋਰੋਨਾ ਵਾਇਰਸ ਕਾਰਨ ਲੋਕਾਂ ‘ਚ ਡਰ ਦਾ ਮਹੋਲ ਬਣਿਆ ਹੋਇਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ‘ਚ ਹੁਣ ਤੱਕ 36 ਮਰੀਜ਼ ਕੋਰੋਨਾ ਪੀੜਤ ਪਾਏ ਗਏ ਹਨ।