Punjab
ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਲਈ ਅੱਜ ਰਾਹਤ ਭਰੀ ਖ਼ਬਰ ਆਈ ਹੈ। ਦੇਸ਼ ਦੀ ਸਰਵਉੱਚ ਅਦਾਲਤ, ਸੁਪਰੀਮ ਕੋਰਟ ਨੇ ਲੰਬੀ ਸੁਣਵਾਈ ਤੋਂ ਬਾਅਦ ਮਜੀਠੀਆ ਦੀ ਜ਼ਮਾਨਤ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ਦੱਸ ਦੇਈਏ ਕਿ ਉਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਰਿਹਾਇਸ਼ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।
