Punjab
ਜ਼ਮਾਨਤ ਲਈ ਹਾਈਕੋਰਟ ਪਹੁੰਚੇ ਬਿਕਰਮ ਮਜੀਠੀਆ
ਚੰਡੀਗੜ੍ਹ: ਨਸ਼ਿਆਂ ਦੇ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ਼ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਇਸ ਕੇਸ ਨੂੰ ਖਾਰਜ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਪਰ ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਤੋਂ ਇਨਕਾਰ ਕਰਦਿਆਂ ਬਿਕਰਮ ਮਜੀਠੀਆ ਨੂੰ ਹਾਈ ਕੋਰਟ ਵਿੱਚ ਜਾਣ ਲਈ ਕਿਹਾ ਸੀ। ਇਸ ਤੋਂ ਬਾਅਦ ਹੁਣ ਮਜੀਠੀਆ ਜ਼ਮਾਨਤ ਲੈਣ ਲਈ ਹਾਈਕੋਰਟ ਪਹੁੰਚ ਗਏ ਹਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਇਸ ਸਮੇਂ ਜੇਲ੍ਹ ‘ਚ ਬੰਦ ਹੈ ਅਤੇ ਡਰੱਗਜ਼ ਮਾਮਲੇ ‘ਚ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਮਜੀਠੀਆ ਦਾ ਨਾਂ ਸਾਹਮਣੇ ਆਇਆ ਸੀ।