Punjab
ਬਿਕਰਮ ਮਜੀਠੀਆ ਨੇ ਕਿਹਾ- ਸਿਸੋਦੀਆ ਨੇ ਹੀ ਬਣਾਈ ਪੰਜਾਬ ਦੀ ਆਬਕਾਰੀ ਨੀਤੀ, ਸਰਕਾਰੀ ਖਜ਼ਾਨੇ ਨੂੰ ਹੋਇਆ ਕਰੋੜਾਂ ਦਾ ਨੁਕਸਾਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਆਬਕਾਰੀ ਘੁਟਾਲੇ ਦੀ ਸੀ.ਬੀ.ਆਈ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਨਵੀਂ ਆਬਕਾਰੀ ਨੀਤੀ ਘੜੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਦਾ ਨੁਕਸਾਨ ਹੋਇਆ ਹੈ। ਦਾ ਨੁਕਸਾਨ ਹੋਇਆ ਹੈ।
ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ‘ਚ ਬੁਲਾਈ ਗਈ ਪ੍ਰੈੱਸ ਕਾਨਫਰੰਸ ‘ਚ ਮਜੀਠੀਆ ਨੇ ਦੋਸ਼ ਲਾਇਆ ਕਿ ‘ਪੰਜਾਬ ਦੀ ਆਬਕਾਰੀ ਨੀਤੀ ਦੇ ਨਿਰਮਾਤਾ ਅਤੇ ਨਿਰਦੇਸ਼ਕ ਦਿੱਲੀ ਦੇ ਹੀ ਹਨ। ਸੀਬੀਆਈ ਦੇ ਸੀਨੀਅਰ ਅਧਿਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ, ਜਿਨ੍ਹਾਂ ਨੇ ਦੀਪ ਮਲਹੋਤਰਾ ਵਰਗੇ ਸ਼ਰਾਬ ਨਿਰਮਾਤਾਵਾਂ ਨੂੰ ਸਰਕਾਰੀ ਖਜ਼ਾਨੇ ਦੀ ਕੀਮਤ ‘ਤੇ ਵੱਡਾ ਫਾਇਦਾ ਪਹੁੰਚਾਇਆ ਸੀ। ਉਨ੍ਹਾਂ ਕਿਹਾ ਕਿ ਮਨੀ ਲਾਂਡਰਿੰਗ ਦੇ ਦਾਅਵਿਆਂ ਦੀ ਜਾਂਚ ਲਈ ਵੱਖਰੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜਾਂਚ ਵੀ ਕਰਵਾਈ ਜਾਣੀ ਚਾਹੀਦੀ ਹੈ।