Connect with us

Punjab

ਫਿਰ ਮੁਸ਼ਕਿਲਾਂ ‘ਚ ਘਿਰੇ ਬਿਕਰਮ ਮਜੀਠੀਆ, SIT ਨੇ ਕੀਤਾ ਤਲਬ

Published

on

ਲੋਕ ਸਭਾ ਦੇ ਚੋਣਾਂ ਖ਼ਤਮ ਹੋਣ ਤੋਂ ਤਰੁੰਤ ਮਗਰੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ। ਮਿਲੀ ਜਾਣਕਾਰੀ ਮੁਤਾਬਕ  ਮਜੀਠੀਆ ਨੂੰ ਐੱਸ.ਆਈ.ਟੀ ਵੱਲੋਂ ਤਲਬ ਕੀਤਾ ਗਿਆ ਹੈ।

ਬਹੁ ਕਰੋੜੀ ਡਰੱਗ ਮਾਮਲੇ ਵਿੱਚ ਇਕ ਵਾਰ ਫਿਰ ਤੋਂ ਘਿਰੇ ਮਜੀਠੀਆ ਨੂੰ  18 ਜੂਨ ਨੂੰ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇੱਥੇ ਉਨ੍ਹਾਂ ਕੋਲੋਂ ਉਕਤ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਇਸ ਮਾਮਲੇ ਦੀ ਜਾਂਚ ਪਟਿਆਲਾ ਰੇਂਜ ਦੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਵਲੋਂ ਕੀਤੀ ਜਾ ਰਹੀ ਹੈ।

ਵੈਸੇ ਲੋਕ ਸਭਾ ਚੋਣਾਂ ਕਾਰਨ ਇਹ ਮਾਮਲਾ ਠੰਡਾ ਪੈ ਗਿਆ ਸੀ ਅਤੇ ਅਪ੍ਰੈਲ-ਮਈ ਦੌਰਾਨ ਕਿਸੇ ਤੋਂ ਵੀ ਪੁੱਛਗਿੱਛ ਨਹੀਂ ਕੀਤੀ ਗਈ। ਜਿਵੇਂ ਹੀ ਹੁਣ ਚੋਣਾਂ ਖ਼ਤਮ ਹੋਈਆਂ ਤਾਂ ਜਾਂਚ ਨੇ ਫਿਰ ਤੇਜ਼ੀ ਫੜ੍ਹ ਲਈ ਹੈ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਦੇ ਕਰੀਬੀ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਦੱਸਣਯੋਗ ਹੈ ਕਿ ਪੁਲਸ ਨੇ ਮਜੀਠੀਆ ਖ਼ਿਲਾਫ਼ ਇਹ ਕੇਸ 3 ਸਾਲ ਪਹਿਲਾਂ 20 ਦਸੰਬਰ, 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਜੇਲ੍ਹ ਵੀ ਜਾਣਾ ਪਿਆ ਸੀ।

(ਸਟੋਰੀ- ਇਕਬਾਲ ਕੌਰ, ਵਰਲਡ ਪੰਜਾਬੀ)