Punjab
ਡਰੱਗ ਮਾਮਲੇ ‘ਚ ਫਸੇ ਬਿਕਰਮ ਮਜੀਠੀਆ ਦੀ ਅੱਜ ਹੋਵੇਗੀ SC ‘ਚ ਸੁਣਵਾਈ

ਚੰਡੀਗੜ੍ਹ: ਡਰੱਗ ਮਾਮਲੇ ਵਿੱਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਸੁਪਰੀਮ ਕੋਰਟ ਵਿੱਚ ਪੇਸ਼ ਹੋਣ ਜਾ ਰਹੇ ਹਨ। ਦੱਸ ਦੇਈਏ ਕਿ ਬਿਕਰਮ ਮਜੀਠੀਆ ਨੇ ਸੁਪਰੀਮ ਕੋਰਟ ਤੋਂ ਡਰੱਗਜ਼ ਕੇਸ ਨੂੰ ਖਾਰਜ ਕਰਨ ਦੀ ਮੰਗ ਕੀਤੀ ਹੈ। ਕੇਸ ਨੂੰ ਖਾਰਜ ਕਰਨ ਦੀ ਇਸ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨੇ 24 ਫਰਵਰੀ ਨੂੰ ਮੋਹਾਲੀ ਅਦਾਲਤ ‘ਚ ਆਤਮ ਸਮਰਪਣ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ। ਵਲੋਂ ਬਕਾਇਦਾ ਜ਼ਮਾਨਤ ਦੀ ਮੰਗ ਕੀਤੀ ਗਈ ਸੀ ਪਰ ਡਰੱਗ ਮਾਮਲੇ ਵਿਚ ਧਾਰਾਵਾਂ ਹੋਣ ਕਾਰਨ ਉਸ ਨੂੰ ਜ਼ਮਾਨਤ ਨਹੀਂ ਮਿਲ ਸਕੀ। ਇਸ ਦੌਰਾਨ ਮਜੀਠੀਆ ਵੱਲੋਂ ਜੇਲ੍ਹ ਵਿੱਚ ਸੁਰੱਖਿਆ ਦਾ ਮੁੱਦਾ ਵੀ ਉਠਾਇਆ ਗਿਆ ਅਤੇ ਵਿਸ਼ੇਸ਼ ਬੈਰਕ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਗਈ।