Punjab
ਅੱਜ ਮੁੜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ

BIKRAM MAJITHIA : ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੋਂ ਡਰੱਗ ਮਾਮਲੇ ਵਿੱਚ ਸੋਮਵਾਰ ਨੂੰ ਐਸਆਈਟੀ ਨੇ ਕਰੀਬ ਅੱਠ ਘੰਟੇ ਪੁੱਛਗਿੱਛ ਕੀਤੀ। ਮਜੀਠੀਆ ਨੂੰ ਅੱਜ ਯਾਨੀ 18 ਮਾਰਚ ਨੂੰ ਮੁੜ ਵਿਸ਼ੇਸ਼ ਜਾਂਚ ਟੀਮ SIT ਸਾਹਮਣੇ ਦੁਬਾਰਾ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ।
ਕੱਲ੍ਹ ਉਨ੍ਹਾਂ ਤੋਂ 8 ਘੰਟੇ ਪੁੱਛਗਿੱਛ ਕੀਤੀ ਗਈ । ਜਿਸ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਨੇ ਹੁਕਮ ਦਿੱਤਾ ਹੈ ਕਿ ਜਾਂਚ 18 ਮਾਰਚ ਤੱਕ ਪੂਰੀ ਕੀਤੀ ਜਾਵੇ ਅਤੇ ਚਲਾਨ ਪੇਸ਼ ਕੀਤਾ ਜਾਵੇ। ਇਸ ਤੋਂ ਬਾਅਦ ਐਸਆਈਟੀ ਮੈਂਬਰ ਅਤੇ ਸੀਨੀਅਰ ਆਈਪੀਐਸ ਅਧਿਕਾਰੀ ਵਰੁਣ ਸ਼ਰਮਾ ਨੇ ਖੁਲਾਸਾ ਕੀਤਾ ਕਿ ਅਸੀਂ ਵਿਦੇਸ਼ਾਂ ਵਿੱਚ ਕੀਤੇ ਵਿੱਤੀ ਲੈਣ-ਦੇਣ ਨੂੰ ਵੀ ਸ਼ਾਮਲ ਕਰਨ ਲਈ ਆਪਣੀ ਜਾਂਚ ਦਾ ਦਾਇਰਾ ਵਧਾ ਦਿੱਤਾ ਹੈ।