Punjab
ਬਿਕਰਮ ਮਜੀਠੀਆ ਅੱਜ SIT ਅੱਗੇ ਹੋਣਗੇ ਪੇਸ਼, ਪੁਰਾਣੇ NDPS ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ

18 ਦਸੰਬਰ 2023: 7 ਦਿਨ ਪਹਿਲਾਂ ਦਿੱਤੇ ਨੋਟਿਸ ਦੇ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਜਾਂਚ ਕਮੇਟੀ ਸਾਹਮਣੇ ਪੇਸ਼ ਹੋਣ |ਜਾ ਰਹੇ ਹਨ| ਇਹ ਨੋਟਿਸ ਮਜੀਠੀਆ ਦੇ ਪੁਰਾਣੇ ਐਨਡੀਪੀਐਸ ਕੇਸ ਵਿਚ ਆਇਆ, ਜਿਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ| ਇਸ ਦੇ ਨਾਲ ਹੀ ਦੋ ਦਿਨ ਪਹਿਲਾਂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਪਟਿਆਲਾ ਪਹੁੰਚ ਕੇ SIT ਅੱਗੇ ਪੇਸ਼ ਹੋ ਕੇ ਸਪੱਸ਼ਟ ਕਿਹਾ ਸੀ ਕਿ ਉਹ ਆਪਣੀ ਗੱਲ ‘ਤੇ ਅਜੇ ਵੀ ਕਾਇਮ ਹਨ|
20 ਦਸੰਬਰ 2021 ਨੂੰ ਕਾਂਗਰਸ ਸਰਕਾਰ ਨੇ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਪਰਚਾ ਦਰਜ ਕੀਤਾ ਸੀ,ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਿਆ ਸੀ,ਜਿਸ ਤੋਂ ਬਾਅਦ 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਬਾਹਰ ਆ ਗਿਆ ਸੀ |