Punjab
ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਤੋਂ ਵੱਡਾ ਝਟਕਾ
BIKRAM MAJITHIA : ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਤੋਂ ਮੁਹਾਲੀ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਮਜੀਠੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨ ਦਾ ਵਾਧਾ ਹੋਇਆ ਹੈ। ਹੁਣ 4 ਅਕਤੂਬਰ ਨੂੰ ਅਗਲੀ ਸੁਣਵਾਈ ਹੋਵੇਗੀ।
ਵੀਡੀਓ ਕਾਨਫਰੰਸਿੰਗ ਰਾਹੀਂ ਮੁਹਾਲੀ ਦੀ ਅਦਾਲਤ ਵਿਚ ਮਜੀਠੀਆ ਨੂੰ ਪੇਸ਼ ਕੀਤਾ ਗਿਆ। ਸੁਣਵਾਈ ਤੋਂ ਬਾਅਦ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ ਨੂੰ ਮੁੜ ਤੋਂ 14 ਦਿਨਾਂ ਲਈ ਵਧਾ ਦਿੱਤਾ ਹੈ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਲੀ ਪੇਸ਼ੀ ਹੁਣ 4 ਅਕਤੂਬਰ ਨੂੰ ਹੋਵੇਗੀ।
Continue Reading
