Connect with us

Punjab

ਬਿਕਰਮ ਸਿੰਘ ਮਜੀਠੀਆ ਨੂੰ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

Published

on

ਮੋਹਾਲੀ : ਡਰੱਗ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ ਜੁਡੀਸ਼ੀਅਲ ਰਿਮਾਂਡ ਵਿੱਚ ਭੇਜ ਦਿੱਤਾ ਹੈ। ਬਿਕਰਮ ਸਿੰਘ ਮਜੀਠੀਆ 8 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ ਉੱਤੇ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਜਮਾਨਤ ਨੂੰ ਲੈ ਕੇ ਬਹਿਸ ਹੋਵੇਗੀ। ਜ਼ਿਕਰਯੋਗ ਹੈ ਕਿ ਸਪਰੀਮ ਕੋਰਟ ਵੱਲੋਂ ਮਿਲੀ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਸੀ ਅਤੇ ਡਰੱਗਜ਼ ਕੇਸ ਵਿੱਚ ਰੈਗੂਲਰ ਜ਼ਮਾਨਤ ਲਈ ਅਰਜ਼ੀ ਦਾਇਰ ਕਰ ਦਿੱਤੀ ਹੈ। ਉਧਰ ਪੰਜਾਬ ਸਰਕਾਰ ਦੇ ਵਕੀਲ ਉਸ ਦੀ ਹਿਰਾਸਤ ਦੀ ਮੰਗ ਕਰ ਰਹੇ ਸਨ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਨਿਆਇਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ।  ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਪੁਲਿਸ ਨੇ ਰੋਕਿਆ ਹੋਇਆ ਹੈ।