Punjab
ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ , SIT ਨੇ ਪੁੱਛਗਿੱਛ ਲਈ ਬੁਲਾਇਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਵੀ ਮੁਸ਼ਕਲਾਂ ਘਟ ਨਹੀਂ ਹੋਈਆਂ ਹਨ। SIT ਨੇ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਦੱਸ ਦੇਈਏ ਕਿ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਨਾਲ ਜੁੜੇ ਮਾਮਲੇ ਦੀ ਜਾਂਚ ਅਜੇ ਵੀ ਜਾਰੀ ਹੈ। SIT ਨੇ ਬਿਕਰਮ ਮਜੀਠੀਆ ਨੂੰ 15 ਨੂੰ ਫਿਰ ਤਲਬ ਕੀਤਾ ਹੈ। ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਮਜੀਠੀਆ ਨੂੰ ਦੂਜੀ ਵਾਰ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਉਕਤ ਮਾਮਲੇ ਦੀ ਜਾਂਚ ‘ਚ ਤੇਜ਼ੀ ਲਿਆਂਦੇ ਹੋਏ ਨਵੀਂ SIT ਨੇ ਪਹਿਲਾਂ ਬਿਕਰਮ ਮਜੀਠੀਆ ਦੇ ਚਾਰ ਨਜ਼ਦੀਕੀ ਸਾਥੀਆਂ ਨੂੰ ਬੁਲਾ ਕੇ ਪੁੱਛਗਿੱਛ ਕੀਤੀ ਸੀ ਤਾਂ ਜੋ ਮਾਮਲੇ ਦੀ ਹਰ ਕੋਣ ਤੋਂ ਜਾਂਚ ਕੀਤੀ ਜਾ ਸਕੇ। ਕਰੋੜਾਂ ਦੇ ਡਰੱਗ ਮਾਮਲੇ ‘ਚ ਮਜੀਠੀਆ ਦੇ ਸਾਬਕਾ ਪੀ.ਏ. ਓ.ਐਸ.ਡੀ ਵੀ ਜਾਂਚ ਦੇ ਘੇਰੇ ‘ਚ ਆਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਐਸਆਈਟੀ ਜੇਲ੍ਹ ਵਿੱਚ ਬੰਦ ਕੈਦੀਆਂ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ।
ਜ਼ਿਕਰਯੋਗ ਹੈ ਕਿ ਮਜੀਠੀਆ ਖਿਲਾਫ ਮਾਮਲਾ 20 ਦਸੰਬਰ 2021 ਨੂੰ ਕਾਂਗਰਸ ਸਰਕਾਰ ਵੇਲੇ ਦਰਜ ਹੋਇਆ ਸੀ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਗ੍ਰਿਫਤਾਰੀ 2 ਮਹੀਨੇ ਲਈ ਟਾਲ ਦਿੱਤੀ ਸੀ। ਉਸ ਨੂੰ 10 ਅਗਸਤ 2022 ਨੂੰ ਜ਼ਮਾਨਤ ਮਿਲ ਗਈ ਸੀ।