Connect with us

Punjab

ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ

Published

on

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟ ਹੋਣ ਦੇ ਕੋਈ ਸੰਕੇਤ ਨਹੀਂ ਦੇ ਰਹੀਆਂ ਹਨ। ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ , ਮਜੀਠੀਆ ਦੀਵਾਲੀ ਜੇਲ੍ਹ ਵਿੱਚ ਹੀ ਬਿਤਾਉਣਗੇ ਕਿਉਂਕਿ ਮੋਹਾਲੀ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 1 ਨਵੰਬਰ ਤੱਕ ਵਧਾ ਦਿੱਤੀ ਹੈ।

ਬਿਕਰਮ ਮਜੀਠੀਆ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਨੇ 25 ਜੂਨ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ਉਹ ਨਾਭਾ ਜੇਲ੍ਹ ਵਿੱਚ ਬੰਦ ਹਨ। ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਹੈ।