Governance
ਕੋਰੋਨਾ ਵਾਇਰਸ ਤੋਂ ਬਚਣ ਲਈ ਪੰਜਾਬ ‘ਚ ਬਾਇਓਮੀਟ੍ਰਿਕ ਹਾਜ਼ਰੀ ਬੰਦ
ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੰਜਾਬ ‘ਚ ਵੀ ਦਹਿਸ਼ਤ ਫੈਲਾਈ ਹੋਈ ਹੈ। ਪੰਜਾਬ ‘ਚ ਹੁਣ ਤੱਕ 50 ਤੋਂ ਵੱਧ ਸ਼ੱਕੀ ਮਰੀਜ਼ ਆਉਣੇ ਸ਼ੁਰੂ ਹੋ ਗਏ ਹਨ। ਹਾਲਾਂਕਿ ਮੈਡੀਕਲ ਜਾਂਚ ਤੋਂ ਬਾਅਦ ਹੁਣ ਤੱਕ ਕਿਸੇ ਮਰੀਜ਼ ਦਾ ਪੌਜ਼ਟਿਵ ਕੇਸ ਨਹੀਂ ਆਇਆ।
ਇਸ ਕੋਰੋਨਾ ਵਾਇਰਸ ਦੇ ਖੌਫ ਨਾਲ ਸਿਹਤ ਵਿਭਾਗ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ। ਕਿ ਸੂਬੇ ਦੇ ਸਮੂਹ ਸਰਕਾਰੀ ਅਦਾਰਿਆਂ ਚ ਬਾਇਓਮੀਟ੍ਰਿਕ ਰਾਹੀਂ ਹਾਜ਼ਰੀ ਲਾਉਣ ‘ਤੇ ਪਾਬੰਧੀ ਲਗਾ ਦਿੱਤੀ ਹੈ। ਹੁਣ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮ ਪਹਿਲਾਂ ਤੋਂ ਚੱਲ ਰਹੇ ਤਰੀਕੇ ਨਾਲ ਹੀ ਹਾਜਰੀ ਲਗਾਉਣਗੇ।