Punjab
ਭਾਜਪਾ ਆਗੂ ਸਰੂਪ ਚੰਦ ਸਿੰਗਲਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ,ਹੋਵੇਗਾ ਸੁਧੀਰ ਸੂਰੀ ਵਰਗਾ ਹਾਲ

ਬਠਿੰਡਾ ਤੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੂੰ ਕਿਸੇ ਸਰਾਰਤੀ ਅਨਸਰ ਵੱਲੋਂ ਲਗਾਤਾਰ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਸਬੰਧੀ ਉਹ ਜਲਦੀ ਹੀ ਬਠਿੰਡਾ ਵਿਖੇ ਪ੍ਰੈਸ ਕਾਨਫਰੰਸ ਵੀ ਕਰਨਗੇ। ਫੋਨ ਕਰਨ ਵਾਲੇ ਨੇ ਸਰੂਪ ਚੰਦ ਸਿੰਗਲਾ ਨੂੰ ਕਿਹਾ ਕਿ ਉਸ ਨੇ 22 ਜਨਵਰੀ ਨੂੰ ਅੰਮ੍ਰਿਤਸਰ ਜਾਣਾ ਹੈ, ਇਸ ਲਈ ਪੂਰੀ ਤਿਆਰੀ ਨਾਲ ਜਾਓ। ਕਾਲਰ ਕੋਲ ਸਿੰਗਲਾ ਦੀ ਗੱਡੀ ਦਾ ਨੰਬਰ ਅਤੇ ਹੋਰ ਜ਼ਰੂਰੀ ਜਾਣਕਾਰੀ ਪਹਿਲਾਂ ਹੀ ਮੌਜੂਦ ਹੈ। ਉਸ ਨੇ ਸਿੰਗਲਾ ਨੂੰ ਧਮਕੀ ਦਿੱਤੀ ਕਿ ਉਹ ਆਪਣੇ ਬਾਡੀਗਾਰਡ, ਗੰਨਮੈਨ ਅਤੇ ਡਰਾਈਵਰ ਨਾਲ ਆਪਣੀ ਚਿੱਟੇ ਰੰਗ ਦੀ ਇਨੋਵਾ ਕ੍ਰੇਸਟਾ ਗੱਡੀ ਵਿਚ ਅੰਮ੍ਰਿਤਸਰ ਜਾਣ। ਆਪਣੇ ਪਰਿਵਾਰ ਨੂੰ ਵੀ ਮਿਲ ਲੈਣ ।
ਫੋਨ ਕਰਨ ਵਾਲੇ ਨੇ ਸਿੰਗਲਾ ਨੂੰ ਭਾਜਪਾ ’ਚ ਸ਼ਾਮਲ ਹੋਣ ’ਤੇ ਇਸ ਦੇ ਨਤੀਜੇ ਭੁਗਤਣ ਤਿਆਰ ਰਹਿਣ ਲਈ ਕਿਹਾ ਗਿਆ ਹੈ। ਸ਼ਨੀਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਰੂਪ ਚੰਦ ਸਿੰਗਲਾ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਨ੍ਹਾਂ 29 ਦਸੰਬਰ ਨੂੰ ਵਟਸਐਪ ਕਾਲ ਆਈ, ਜਿਸ ‘ਚ ਕਿਹਾ ਗਿਆ ਸੀ ਕਿ ਉਹ ਹਿੰਦੂ ਪਾਰਟੀ ‘ਚ ਕਿਉਂ ਗਏ ਹਨ, ਨਾਲ ਹੀ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਕਰਨ ਲਈ ਵੀ ਕਿਹਾ ਗਿਆ। ਇਸ ਤੋਂ ਬਾਅਦ ਮਾਮਲਾ ਪੁਲਿਸ ਪ੍ਰਸ਼ਾਸਨ ਦੇ ਧਿਆਨ ‘ਚ ਲਿਆਂਦਾ ਗਿਆ, ਜਿਸ ‘ਚ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸ਼ਨ ਨੇ ਦੋ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਏ ਗਏ।