National
ਭਾਜਪਾ ਕਰ ਸਕਦੀ ਹੈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ, ਅੱਜ ਦਿੱਲੀ ‘ਚ ਬੈਠਕ
29 ਫਰਵਰੀ 2024: ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਪਹਿਲੀ ਮੀਟਿੰਗ ਵੀਰਵਾਰ (29 ਫਰਵਰੀ) ਨੂੰ ਦਿੱਲੀ ਸਥਿਤ ਪਾਰਟੀ ਦਫ਼ਤਰ ਵਿੱਚ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਜੇਪੀ ਨੱਡਾ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਚੋਟੀ ਦੇ ਨੇਤਾ ਇਸ ‘ਚ ਹਿੱਸਾ ਲੈਣਗੇ।
ਇਸ ਬੈਠਕ ‘ਚ ਪਾਰਟੀ ਲੋਕ ਸਭਾ ਚੋਣਾਂ ਲਈ 100 ਤੋਂ 120 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਮੀਟਿੰਗ ਦੌਰਾਨ ਆਗੂਆਂ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਹਾਰੀਆਂ ਸੀਟਾਂ ਬਾਰੇ ਵਿਚਾਰ-ਵਟਾਂਦਰਾ ਕੀਤੇ ਜਾਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅੱਜ ਜਾਰੀ ਹੋਣ ਵਾਲੀ ਸੂਚੀ ਵਿੱਚ ਪੀਐਮ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਂ ਹੋ ਸਕਦੇ ਹਨ।