Punjab
ਭਾਜਪਾ ਸੰਸਦ ਮੈਂਬਰ ਕਿਰਨ ਖੇਰ ਨੂੰ ਹੋਇਆ ਕਰੋਨਾ,ਰਿਪੋਰਟ ਆਈ ਪਾਜ਼ੀਟਿਵ

ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਕਿਰਨ ਖੇਰ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਨੂੰ ਵੀ ਆਪਣਾ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਖੁਦ ਕਿਰਨ ਖੇਰ ਨੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਕਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਜਿਹੜੇ ਲੋਕ ਮੇਰੇ ਸੰਪਰਕ ਵਿੱਚ ਆਏ, ਕਿਰਪਾ ਕਰਕੇ ਆਪਣੇ ਟੈਸਟ ਕਰਵਾਓ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਸਰਗਰਮ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵੱਧ ਰਹੀ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇੱਕ ਵਾਰ ਫਿਰ ਲੋਕਾਂ ਅਤੇ ਸਿਹਤ ਵਿਭਾਗ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।