Connect with us

National

BJP ਦੇ ਪ੍ਰਧਾਨ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਤੋਂ ਦਿੱਤਾ ਅਸਤੀਫਾ

Published

on

5 ਮਾਰਚ 2024:  BJP ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਸ਼ਨੀਵਾਰ ਨੂੰ 195 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਦੌਰਾਨ BJP ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਜੇਪੀ ਨੱਡਾ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ। ਜੇਪੀ ਨੱਡਾ ਨੇ ਹਿਮਾਚਲ ਸੀਟ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।

ਜੇਪੀ ਨੱਡਾ ਦੇ ਹਿਮਾਚਲ ਤੋਂ ਆਪਣੇ ਕਾਰਜਕਾਲ ਵਿੱਚ 14 ਦਿਨ ਬਾਕੀ ਸਨ। BJP ਪ੍ਰਧਾਨ 15 ਰਾਜਾਂ ਦੀਆਂ 56 ਰਾਜ ਸਭਾ ਸੀਟਾਂ ‘ਤੇ ਹਾਲ ਹੀ ਵਿੱਚ ਹੋਈਆਂ ਚੋਣਾਂ ਵਿੱਚ ਬਿਨਾਂ ਮੁਕਾਬਲਾ ਚੁਣੇ ਗਏ ਸਨ। ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਗੁਜਰਾਤ ਤੋਂ ਰਾਜ ਸਭਾ ਮੈਂਬਰ ਬਣੇ ਰਹਿਣਗੇ।

27 ਫਰਵਰੀ ਨੂੰ, ਉਹ ਗੁਜਰਾਤ ਤੋਂ ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਸਨ। ਅਜਿਹੇ ‘ਚ ਨਿਯਮਾਂ ਮੁਤਾਬਕ ਇਕ ਵਿਅਕਤੀ ਦੋ ਥਾਵਾਂ ਤੋਂ ਸੰਸਦ ਮੈਂਬਰ ਨਹੀਂ ਬਣ ਸਕਦਾ। ਇਸ ਲਈ ਜੇਪੀ ਨੱਡਾ ਨੇ ਹਿਮਾਚਲ ਦੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।