Punjab
ਭਾਜਪਾ ਦੀ ਅੱਜ ਸੂਬਾ ਕਾਰਜਕਾਰਨੀ ਦੀ ਮੀਟਿੰਗ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸੂਬਾ ਕਾਰਜਕਾਰਨੀ ਦੀ ਮੀਟਿੰਗ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ 21 ਮਈ ਨੂੰ ਸੰਗਰੂਰ ਵਿਖੇ ਹੋਵੇਗੀ। ਇਸ ਮੀਟਿੰਗ ਵਿੱਚ ਭਾਜਪਾ ਦੀ ਕੌਮੀ ਲੀਡਰਸ਼ਿਪ ਦੇ ਆਗੂ, ਭਾਜਪਾ ਪੰਜਾਬ ਦੇ ਸੂਬਾਈ ਅਹੁਦੇਦਾਰ, ਸੂਬਾ ਕੋਰ ਗਰੁੱਪ ਮੈਂਬਰ, ਸੂਬਾ ਕਾਰਜਕਾਰਨੀ ਮੈਂਬਰ, ਸੂਬਾ ਮੋਰਚਾ ਪ੍ਰਧਾਨ, ਸੂਬਾ ਸੈੱਲ ਪ੍ਰਧਾਨ, ਸਾਰੇ ਜ਼ਿਲ੍ਹਾ ਇੰਚਾਰਜ ਅਤੇ ਸਾਰੇ ਜ਼ਿਲ੍ਹਾ ਪ੍ਰਧਾਨ ਆਦਿ ਸ਼ਾਮਲ ਹੋਣਗੇ।
ਸੂਤਰਾਂ ਅਨੁਸਾਰ ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 9 ਸਾਲ ਪੂਰੇ ਹੋਣ ਦੇ ਮੌਕੇ ‘ਤੇ ਸੂਬੇ ਭਰ ਵਿੱਚ ਕੀਤੇ ਜਾਣ ਵਾਲੇ ਪ੍ਰੋਗਰਾਮਾਂ ‘ਤੇ ਚਰਚਾ ਕੀਤੀ ਜਾਵੇਗੀ। ਜੂਨ ਵਿੱਚ ਪਾਰਟੀ ਮੋਦੀ ਸਰਕਾਰ ਦੇ 9 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਲੈ ਕੇ ਜਾਵੇਗੀ।