News
BJP ਆਗੂ ਸੁਵੇਂਦ ਅਧਿਕਾਰੀ ਦੇ PA ਦਾ ਕ.ਤ.ਲ
ਪੱਛਮੀ ਬੰਗਾਲ ਵਿੱਚ ਸ਼ੁਭੇਂਦੂ ਅਧਿਕਾਰੀ ਦੇ ਪੀਏ ਦਾ ਕਤਲ ਹੋ ਗਿਆ ਹੈ। ਚੰਦਰਨਾਥ ਰੱਥ ਦੀ ਕਾਰ ਨੂੰ ਸੜਕ ਵਿਚਾਲੇ ਰੋਕ ਕੇ ਫ਼ਾਇਰਿੰਗ ਕੀਤੀ ਗਈ। ਗੋਲੀਬਾਰੀ ਵਿਚ ਚੰਦਰਨਾਥ ਦਾ ਡਰਾਈਵਰ ਵੀ ਜ਼ਖ਼ਮੀ ਹੋ ਗਿਆ।
ਵੱਡੀ ਖ਼ਬਰ ਪੱਛਮੀ ਬੰਗਾਲ ਤੋਂ ਸਾਹਮਣੇ ਆ ਰਹੀ ਹੈ ਜਿੱਥੇ BJP ਆਗੂ ਸੁਵੇਂਦ ਅਧਿਕਾਰੀ ਦੇ PA ਦੇ ਕਤਲ ਨਾਲ ਸਿਆਸੀ ਮਾਹੌਲ ਗਰਮਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਹਮਲਾਵਰਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਜਦਕਿ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
BJP ਨੇ ਇਸ ਕਤਲ ਨੂੰ ਲੈ ਕੇ ਸੂਬਾ ਸਰਕਾਰ ‘ਤੇ ਨਿਸ਼ਾਨੇ ਸਾਧਣੇ ਸ਼ੁਰੂ ਕਰ ਦਿੱਤੇ ਹਨ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਸੂਬੇ ‘ਚ ਕਾਨੂੰਨ ਵਿਵਸਥਾ ਦੀ ਹਾਲਤ ਲਗਾਤਾਰ ਖਰਾਬ ਹੋ ਰਹੀ ਹੈ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕੀਤਾ ਜਾਵੇਗਾ।
