Punjab
ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੇ ਸਰਵਿਸਿਜ਼ ਨਿਯਮਾਂ ਦੀ ਥਾਂ ਕੇਂਦਰੀ ਸਰਵਿਸਿਜ਼ ਨਿਯਮਾਂ ਨੂੰ ਲਾਗੂ ਕਰਨ
ਚੰਡੀਗੜ੍ਹ: ਭਾਜਪਾ ਦੀ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੇ ਸਰਵਿਸਿਜ਼ ਨਿਯਮਾਂ ਦੀ ਥਾਂ ਕੇਂਦਰੀ ਸਰਵਿਸਿਜ਼ ਨਿਯਮਾਂ ਨੂੰ ਲਾਗੂ ਕਰਨ ਦਾ ਕਾਂਗਰਸ ਅਤੇ ਅਕਾਲੀ ਦਲ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਵੱਲੋਂ ਇਸ ਨਿਯਮ ਨੂੰ ਲਾਗੂ ਕਰਨਾ ਪੰਜਾਬ ਕੋਲੋਂ ਉਸ ਦੇ ਚੰਡੀਗੜ੍ਹ ਦੇ ਹੱਕ ਖੋਹੇ ਜਾਣਾ ਕਰਾਰ ਦਿੱਤਾ ਹੈ।
ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ, ”ਅਸੀਂ ਚੰਡੀਗੜ੍ਹ ਦੇ ਕੰਟਰੋਲ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਹੜੱਪਣ ਦੇ ਭਾਜਪਾ ਦੇ ਤਾਨਾਸ਼ਾਹੀ ਫੈਸਲੇ ਦੀ ਸਖ਼ਤ ਨਿਖੇਧੀ ਕਰਦੇ ਹਾਂ।”
ਖਹਿਰਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਕੀਤੇ ਐਲਾਨ ‘ਤੇ ਅੱਗੇ ਕਿਹਾ, ”ਇਹ ਪੰਜਾਬ ਦਾ ਹੈ ਅਤੇ ਇਹ ਇਕਪਾਸੜ ਫੈਸਲਾ ਨਾ ਸਿਰਫ ਸੰਘਵਾਦ ‘ਤੇ ਸਿੱਧਾ ਹਮਲਾ ਹੈ ਬਲਕਿ ਪੰਜਾਬ ਦੇ ਚੰਡੀਗੜ੍ਹ ਉਪਰ 60% ਕੰਟਰੋਲ ਵਾਲੇ ਹਿੱਸੇ ‘ਤੇ ਵੀ ਹਮਲਾ ਹੈ।”
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਤਵਾਰ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਹੈ ਕਿ 27 ਮਾਰਚ 2022 ਤੋਂ ਚੰਡੀਗੜ੍ਹ ਵਿੱਚ ਕੇਂਦਰੀ ਸਰਵਿਸਿਜ਼ ਰੂਲ ਲਾਗੂ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਨੋਟੀਫਿਕੇਸ਼ਨ ਸੋਮਵਾਰ ਜਾਰੀ ਕੀਤਾ ਜਾਵੇਗਾ।