Haryana
ਬੇਅਦਬੀ ਮਾਮਲਾ: ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋਰਟ ਤੋਂ ਮਿਲੀ ਰਾਹਤ…

ਹਾਈ ਕੋਰਟ ਨੇ ਡੇਰਾ ਮੁਖੀ ਦੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਅਤੇ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਜਾਂਚ ਨਾਲ ਸਬੰਧਤ ਰਿਕਾਰਡ ਨੂੰ ਸੌਂਪਣ ਦੇ ਹੁਕਮ ਦਿੱਤੇ ਹਨ। ਡੇਰਾ ਮੁਖੀ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਵੱਲੋਂ ਕੀਤੀ ਜਾਂਚ, ਪੰਜਾਬ ਦੀ ਐਸਆਈਟੀ ਵੱਲੋਂ ਪੇਸ਼ ਕੀਤੇ ਗਏ ਹੋਰ ਸਬੂਤ ਅਤੇ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ, ਜਿਸ ਨੂੰ ਸਵੀਕਾਰ ਕਰਦਿਆਂ ਹਾਈ ਕੋਰਟ ਨੇ ਇੱਕ ਹਫ਼ਤੇ ਵਿੱਚ ਰਿਕਾਰਡ ਦੇਣ ਦੇ ਹੁਕਮ ਦਿੱਤੇ ਹਨ।