Connect with us

Punjab

ਬੇਅਦਬੀ ਕਾਂਡ: ਡੇਰਾ ਪ੍ਰੇਮੀ ਅਦਾਲਤ ‘ਚ ਨਹੀਂ ਹੋਏ ਪੇਸ਼

Published

on

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਡੇਰਾ ਪ੍ਰੇਮੀ ਅੱਜ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਡੇਰਾ ਪ੍ਰੇਮੀਆਂ ਨੂੰ ਨਿੱਜੀ ਪੇਸ਼ੀ ਤੋਂ ਛੋਟ ਦਿੰਦਿਆਂ ਕੇਸ ਦੀ ਸੁਣਵਾਈ 21 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਦੇ ਦੋਸ਼ਾਂ ‘ਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ 6 ਵਿਅਕਤੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਦੂਜੇ ਪਾਸੇ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਵੀਡੀਓ ਕਾਨਫਰੰਸ ਰਾਹੀਂ ਆਪਣੀ ਹਾਜ਼ਰੀ ਲਗਵਾਈ। ਡੇਰਾ ਮੁਖੀ ਨੇ ਆਪਣੇ ਵਕੀਲਾਂ ਰਾਹੀਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੰਗ ਕੀਤੀ ਸੀ ਕਿ ਬੇਅਦਬੀ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਜਾਂਚ ਦੌਰਾਨ ਇਕੱਠੇ ਕੀਤੇ ਦਸਤਾਵੇਜ਼ ਅਦਾਲਤ ਦੀ ਤਰਫੋਂ ਮੁਹੱਈਆ ਕਰਵਾਏ ਜਾਣ, ਜਿਸ ‘ਤੇ ਸਰਕਾਰ ਤੋਂ ਇਸ ਸਬੰਧੀ ਜਵਾਬ ਮੰਗਿਆ ਗਿਆ।